Home Blog Page 989

ਅੱਜ ਦਾ ਹੁਕਮ ਨਾਮਾ 12-1-2025

0

ਅੱਜ ਦਾ ਹੁਕਮ ਨਾਮਾ 12-1-2025

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥

ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

0

ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

ਸ੍ਰੀ ਦਰਬਾਰ ਸਾਹਿਬ ਜਿਥੇ ਰੋਜਾਨਾ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆ ਹਨ। ਉੱਥੇ ਅੱਜ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਮਾਤਾ ਭਾਵਨਾ ਪਾਂਡੇ ਵੀ ਮੌਜੂਦ ਸਨ । ਜਿੱਥੇ ਉਨ੍ਹਾਂ ਦੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕੀਰਤਨ ਸਰਵਣ ਕੀਤਾ। ਜਿਸ ਤੋ  ਬਾਅਦ ਵਿਚ ਉਨ੍ਹਾਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿਚ ਆਲੂ ਵਾਲੇ ਪਰੌਠੇ ਤੇ ਲੱਸੀ ਦਾ ਵੀ ਆਨੰਦ ਮਾਣਿਆ।

CM ਮਾਨ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

0

CM ਮਾਨ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ।

‘ਨਸ਼ਾ ਤਸਕਰੀ ਅਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਅਤੇ ਸਰਕਾਰੀ ਵਕੀਲਾਂ ਦੇ ਨਾਲ—ਨਾਲ ਹੋਰ ਸਹਾਇਕ ਸਟਾਫ ਦੀ ਭਰਤੀ ਕਰਨ ਲਈ 10 ਸਾਲਾਂ ਲਈ ਯਕਮੁਸ਼ਤ ਤੌਰ ਉਤੇ 600 ਕਰੋੜ ਰੁਪਏ ਦੀ ਵਿੱਤੀ ਸਹਾਇਤਾ (60 ਕਰੋੜ ਰੁਪਏ ਪ੍ਰਤੀ ਸਾਲ) ਦਿੱਤੀ ਜਾਵੇ। ਉਨ੍ਹਾਂ ਦੱਸਿਆ ਇਕ ਜਨਵਰੀ, 2025 ਤੱਕ ਸੈਸ਼ਨ ਮੁੱਕਦਮੇ ਦੀ ਸੁਣਵਾਈ ਲਈ 35,000 ਐਨ.ਡੀ.ਪੀ.ਐਸ. ਕੇਸ ਲੰਬਿਤ ਹਨ।

ਇਨ੍ਹਾਂ ਦੇ ਨਿਪਟਾਰੇ ਦੀ ਮੌਜੂਦਾ ਦਰ ਉਤੇ ਔਸਤਨ ਇੱਕ ਸੈਸ਼ਨ ਅਦਾਲਤ ਨੂੰ ਨਵੇਂ ਜੁੜ ਗਏ ਕੇਸਾਂ ਨੂੰ ਛੱਡ ਕੇ ਲੰਬਿਤ ਕੇਸਾਂ ਦੀ ਸੁਣਵਾਈ ਨੂੰ ਪੂਰਾ ਕਰਨ ਵਿੱਚ 7 ਸਾਲ ਲੱਗ ਜਾਂਦੇ ਹਨ। ਪੰਜ ਸਾਲਾਂ ਬਾਅਦ ਇਹ ਔਸਤ ਨਿਪਟਾਰੇ ਦਾ ਸਮਾਂ 7 ਸਾਲ ਤੋਂ ਵਧ ਕੇ 11 ਸਾਲ (35,000 ਬਕਾਇਆ ਕੇਸ ਤੋਂ ਵੱਧ ਕੇ 55,000 ਲੰਬਿਤ ਕੇਸ) ਹੋ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇ ਪੰਜ ਸਾਲਾਂ ਵਿੱਚ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਪੰਜਾਬ ਵਿੱਚ 79 ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਬਣਾਉਣ ਦੀ ਲੋੜ ਹੈ ਅਤੇ ਇਨ੍ਹਾਂ ਵਿਸ਼ੇਸ਼ ਐਨ.ਪੀ.ਡੀ.ਐਸ. ਅਦਾਲਤਾਂ ਲਈ 79 ਸਰਕਾਰੀ ਵਕੀਲ ਸਮੇਤ ਸਹਾਇਕ ਸਟਾਫ ਨਿਯੁਕਤ ਕਰਨ ਦੀ ਲੋੜ ਹੈ।

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ ਲਈ ਨੈਸ਼ਨਲ ਫ਼ੰਡ ਫਾਰ ਡਰੱਗਜ਼ ਅਬਿਊਜ (ਐਨ.ਡੀ.ਪੀ.ਐਸ. ਐਕਟ ਅਧਿਆਇ-7ਏ) ਤਹਿਤ ਫੰਡਿੰਗ ਦੀ ਸਖਤ ਜ਼ਰੂਰਤ ਹੈ। ਛੇ ਸਰਹੱਦੀ ਜ਼ਿਲ੍ਹਿਆਂ ਲਈ ਲਾਈਵ ਨਿਗਰਾਨ ਪ੍ਰਣਾਲੀਆਂ, ਜੇਲ੍ਹਾਂ ਲਈ 5-ਜੀ ਜੈਮਿੰਗ ਉਪਕਰਨ, ਬੁਨਿਆਦੀ ਢਾਂਚੇ ਅਤੇ ਲੌਜਿਸਿਟਕ ਸਾਜ਼ੋ—ਸਾਮਾਨ, ਜੇਲ੍ਹਾਂ ਵਿੱਚ ਨਸ਼ਾ ਛੁਡਾਊ ਕੇਂਦਰ, ਜੇਲ੍ਹਾਂ ਵਿੱਚ ਏ.ਆਈ. ਨਿਗਰਾਨ ਪ੍ਰਣਾਲੀ, ਨਸ਼ਾ ਤਸ਼ਕਰਾਂ ਲਈ ਵਿਸ਼ੇਸ਼ ਜੇਲ੍ਹ ਅਤੇ ਸਾਰੇ 28 ਜ਼ਿਲ੍ਹਿਆਂ ਵਿੱਚ ਨਸ਼ਾ ਵਿਰੋਧੀ ਜਾਗਰੂਕ ਮੁਹਿੰਮ ਲਈ ਸਹਾਇਤਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ ਪੰਜਾਬ ਅਤੇ ਜੇਲ੍ਹ ਵਿਭਾਗ ਨਾਲ ਸਬੰਧਤ ਢਾਂਚੇ ਦੀ ਮਜ਼ਬੂਤੀ ਲਈ 16ਵੇਂ ਵਿੱਤ ਕਮਿਸ਼ਨ ਰਾਹੀਂ 2829 ਕਰੋੜ ਰੁਪਏ ਦੀ ਦੇ ਫੰਡ ਮੁਹੱਈਆ ਕਰਵਾਏ ਜਾਣ।

ਇਕ ਹੋਰ ਮਸਲੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆ ਦੇ ਹੌਟ-ਸਪੌਟ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ ਸੀ.ਏ.ਡੀ.ਏ. (ਕਾਡਾ) ਫੰਡ ਦੇ ਪ੍ਰਭਾਵਾਂ ਬਾਰੇ ਸਰਵੇਖਣ ਅਤੇ ਅਧਿਐਨ ਕਰਨ ਲਈ ਸਲਾਹਕਾਰਾਂ ਅਤੇ ਕੋਆਰਡੀਨੇਟਰ ਦੀ ਭਰਤੀ ਵਾਸਤੇ ਸਾਲ 2022 ਤੋਂ ਲੈ ਕੇ ਹੁਣ ਤੱਕ 107 ਕਰੋੜ ਰੁਪਏ ਸਰਕਾਰ ਨੂੰ ਜਮ੍ਹਾਂ ਕਰਵਾਏ ਗਏ ਸਨ, ਪਰ ਅੱਜ ਤੱਕ ਕੁਝ ਵੀ ਅਲਾਟ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪਾਕਿਸਤਾਨ ਨਾਲ ਅੰਤਰ-ਰਾਸ਼ਟਰੀ ਸਰਹੱਦ ਲੱਗਣ ਕਾਰਨ ਅਤੇ ਇਸ ਦੀ ਭੂਗੋਲਿਕ ਸਥਿਤੀ ਕਾਰਨ ਪੰਜਾਬ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਨੇ ਪਹਿਲਾਂ 70ਵੇਂ ਅਤੇ 80ਵੇਂ ਦਹਾਕੇ ਵਿੱਚ ਅੱਤਵਾਦ ਖਿਲਾਫ ਵੱਡੀ ਲੜਾਈ ਲੜੀ ਸੀ ਅਤੇ ਹੁਣ ਪੰਜਾਬ ਪਾਕਿਸਤਾਨ ਵੱਲੋਂ ਆ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਜੰਗ ਲੜ ਰਿਹਾ ਹੈ।

ਪੰਜਾਬ ਰਾਜ ਦੀ ਪਾਕਿਸਤਾਨ ਨਾਲ 552 ਕਿਲੋਮੀਟਰ ਅੰਤਰ-ਰਾਸ਼ਟਰੀ ਸਰਹੱਦ ਲਗਦੀ ਹੈ, ਜਿਸ ਵਿੱਚ ਲਗਭਗ 43 ਕਿਲੋਮੀਟਰ ਦੀ ਕੰਡਿਆਲੀ ਤਾਰ ਦੇ ਅਤੇ 35 ਕਿਲੋਮੀਟਰ ਦਰਿਆਈ ਪਾੜੇ ਹਨ, ਜਿਨ੍ਹਾਂ ਦੁਆਰਾ ਨਸ਼ਾ ਤਸਕਰੀ ਹੋ ਰਹੀ ਹੈ। ‘ਗੋਲਡਨ ਕਰੇਸੈਂਟੌ’ ਤੋਂ ਨਸ਼ੀਲੇ ਪਦਾਰਥਾਂ ਨੂੰ ਦੇਸ਼ ਦੇ ਵੱਖ—ਵੱਖ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਤਸਕਰੀ ਕਰਨ ਲਈ ਪਹਿਲਾਂ ਪੰਜਾਬ ਰਸਤੇ ਵਜੋਂ ਵਰਤਿਆ ਜਾਂਦਾ ਸੀ, ਪਰ ਹੁਣ ਇੱਥੋਂ ਦੇ ਸਥਾਨਕ ਵਸਨੀਕਾਂ ਵੱਲੋਂ ਸੇਵਨ ਕਰਨਾ ਹੋਰ ਵੀ ਚਿੰਤਾਜਨਕ ਵਿਸ਼ਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਘੱਟ ਵਸੀਲੇ ਹੋਣ ਦੇ ਬਾਵਜੂਦ ਵੀ ਪੰਜਾਬ ਨਸ਼ਿਆਂ ਦੇ ਵਿਰੁੱਧ ਬਹੁਤ ਮੁਸ਼ਕਿਲ ਕਾਰਜ ਕਰ ਰਿਹਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ੇ ਵਿਰੁੱਧ ਲੜਾਈ ਲੜਨ ਲਈ 861 ਅਧਿਕਾਰੀਆਂ/ਕਰਮਚਾਰੀਆਂ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸਥਾਪਨਾ ਕੀਤੀ ਗਈ ਹੈ, ਜਿਹੜੇ ਕਿ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਨ ਦੇ ਮਾਹਿਰ ਹਨ। ਇਸੇ ਤਰ੍ਹਾਂ ਪੰਜਾਬ ਦੇ ਹਰ ਜ਼ਿਲ੍ਹੇ/ਕਮਿਸ਼ਨਰੇਟ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇਕ—ਇਕ ਨਾਰਕੋਟਿਕ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵੱਖ—ਵੱਖ ਮਹਿਕਮਿਆਂ ਵਿਚਕਾਰ ਤਾਲਮੇਲ ਲਈ ਸੂਬਾ ਪੱਧਰ ਉਤੇ ਮੁੱਖ ਸਕੱਤਰ, ਪੰਜਾਬ ਦੀ ਪ੍ਰਧਾਨਗੀ ਹੇਠ ਪੰਜਾਬ ਨਾਰਕੋਟਿਕਸ ਕੰਪੇਨ ਕਮੇਟੀ ਅਤੇ ਜ਼ਿਲ੍ਹਾ ਪੱਧਰ ਉਤੇ ਜ਼ਿਲ੍ਹਾ ਮੈਜਿਸਟ੍ਰੇਟ ਅਧੀਨ ਜ਼ਿਲ੍ਹਾ ਮਿਸ਼ਨ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਂਟੀ ਡਰੱਗ ਪ੍ਰੋਗਰਾਮ ਲਈ ਸੂਬਾ ਪੱਧਰ ਉਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਨੂੰ ਨੋਡਲ ਅਫਸਰ ਵੀ ਨਾਮਜ਼ਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਂਟੀ ਡਰੱਗ ਹੈਲਪਲਾਈਨ ‘ਸੇਫ ਪੰਜਾਬ’ ਦੀ ਸਥਾਪਨਾ ਵੀ ਕੀਤੀ ਗਈ ਹੈ। ਇਹ ਹੈਲਪਲਾਈਨ ਪੰਜਾਬ ਦੇ ਨਾਗਰਿਕਾਂ ਨੂੰ ਨਸ਼ਾ ਤਸਕਰੀ ਦੀ ਘਟਨਾ ਜਾਂ ਨਸ਼ੇ ਦੇ ਪੀੜਤ ਵਿਅਕਤੀ ਦੇ ਇਲਾਜ ਦੀ ਸਹਾਇਤਾ ਲਈ ਢੁਕਵਾਂ ਪਲੇਟਫਾਰਮ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਇਸ ਹੈਲਪਲਾਈਨ ਉਤੇ ਹੁਣ ਤੱਕ 1905 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 856 ਉਤੇ ਕਾਰਵਾਈ ਕਰਦੇ ਹੋਏ 31 ਮੁਕੱਦਮੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਕਾਰਵਾਈ-ਨਸ਼ਾ ਛੁਡਾਉਣ-ਰੋਕਥਾਮ (ਈ.ਡੀ.ਪੀ.) ਨੀਤੀ ਅਪਣਾਈ ਗਈ ਹੈ। ਇਸ ਨੀਤੀ ਤਹਿਤ ਨਸ਼ੇ ਨਾਲ ਸਬੰਧਤ ਕਾਨੂੰਨ ਸਖਤੀ ਨਾਲ ਲਾਗੂ ਕੀਤੇ ਜਾਂਦੇ ਹਨ ਅਤੇ ਨਸ਼ਾ ਛੁਡਾਊ ਸੇਵਾਵਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਨੌਜਵਾਨ ਵਰਗ ਅਤੇ ਨਾਗਰਿਕਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਣ ਤੋਂ ਰੋਕਣ ਲਈ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀਆਂ ਮੁਹਿਮਾਂ ਚਲਾਈਆਂ ਜਾਂਦੀਆਂ ਹਨ।

ਮੁੱਖ ਮੰਤਰੀ ਨੇ ਜਾਣੂੰ ਕਰਵਾਇਆ ਕਿ ਸਾਡੀ ਸਰਕਾਰ ਵੱਲੋਂ ਪਿਛਲੇ ਢਾਈ ਸਾਲ ਦੇ ਅਰਸੇ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 31,500 ਮੁਕੱਦਮੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 43,000 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ 2 ਕਿੱਲੋ ਜਾਂ ਇਸ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਵਾਲੇ 629 ਵੱਡੀਆਂ ਮੱਛੀਆਂ, 3000 ਕਿਲੋ ਹੈਰੋਇਨ, 2600 ਕਿੱਲੋ ਅਫੀਮ ਅਤੇ 4.3 ਕਰੋੜ ਨਸ਼ੀਲਿਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਮਰੱਥ ਅਥਾਰਟੀ ਵੱਲੋਂ ਨਸ਼ਾ ਤਸਕਰਾਂ ਦੀ 449 ਕਰੋੜ ਰੁਪਏ ਦੀ ਗੈਰ-ਕਾਨੂੰਨੀ ਤੌਰ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਸਬੰਧਤ ਅਥਾਰਟੀ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਨਾਲ ਸੂਬੇ ਨੇ 82.5 ਫੀਸਦ ਕੇਸਾਂ ਵਿੱਚ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ ਅਤੇ ਇਹ ਦਰ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਆਦਤਨ ਅਪਰਾਧੀਆਂ ਨੂੰ ਪੀ.ਆਈ.ਟੀ.ਐਨ.ਡੀ.ਪੀ.ਐਸ.  ਐਕਟ ਅਧੀਨ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ ਅਤੇ ਸੂਬੇ ਨੇ ਇੱਕ ਸਾਫਟਵੇਅਰ ‘ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ’ (ਪੀ.ਏ.ਆਈ.ਐਸ. 2.0) ਵਿਕਸਤ ਕੀਤਾ ਹੈ, ਜੋ ਪੰਜਾਬ ਪੁਲਿਸ ਵਾਸਤੇ ਅਪਰਾਧਾਂ ਦੀ ਟਰੈਕਿੰਗ ਅਤੇ ਵਿਸ਼ਲੇਸ਼ਣ ‘ਚ ਮਦਦ ਲਈ ਤਿਆਰ ਕੀਤਾ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਫ਼ਟਵੇਅਰ ਵਿੱਚ ਇਕ ਲੱਖ ਤੋਂ ਵੱਧ ਨਸ਼ਾ ਤਸਕਰਾਂ ਸਮੇਤ 3,32,976 ਅਪਰਾਧੀਆਂ ਦਾ ਡੇਟਾਬੇਸ ਹੈ, ਜਿਸ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਨੂੰ ਬਿਹਤਰ ਢੰਗ ਨਾਲ ਨਜਿੱਠਣ  ਲਈ ਨਸ਼ਿਆਂ ਦੀ ਬਰਾਮਦੀ ਸਬੰਧੀ ਡੇਟਾ, ਆਵਾਜ਼ ਵਿਸ਼ਲੇਸ਼ਣ ਅਤੇ ਅਪਰਾਧੀਆਂ ਦੀ ਲਿੰਕ ਟਰੈਕਿੰਗ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਾਲੇ ਤੱਕ 18 ਮਿਲੀਅਨ ਤੋਂ ਵੱਧ ਸਰਚ ਕਾਰਵਾਈਆਂ ਅਤੇ 30,804 ਸਰਗਰਮ ਯੂਜ਼ਰ ਦੇ ਨਾਲ ਪੀ.ਏ.ਆਈ.ਐਸ. ਇਸ ਸਾਫ਼ਟਵੇਅਰ ਅਸਲ-ਸਮੇਂ ਦੀ ਜਾਣਕਾਰੀ ਪ੍ਰਦਾਨ ਕਰਦਾ ਹੈ, ਜੋ ਅਧਿਕਾਰੀਆਂ ਨੂੰ ਤੇਜ਼ੀ ਨਾਲ ਫੈਸਲੇ ਲੈਣ ਅਤੇ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵੰਡ ਵਿੱਚ ਮਦਦ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਨਸ਼ਿਆਂ ਨਾਲ ਸਬੰਧਤ ਅਪਰਾਧਾਂ ਵਿਰੁੱਧ ਲੜਾਈ ‘ਚ ਸ਼ਕਤੀਸ਼ਾਲੀ ਸਾਧਨ ਹੈ।

ਉਨ੍ਹਾਂ ਦੱਸਿਆ ਕਿ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੇ ਚੰਡੀਗੜ੍ਹ, ਅੰਮ੍ਰਿਤਸਰ ਸਥਿਤ ਜ਼ੋਨਲ ਦਫ਼ਤਰ ਅਤੇ  ਅੰਮ੍ਰਿਤਸਰ ਸਥਿਤ ਰੀਜ਼ਨਲ ਦਫ਼ਤਰ ਨੂੰ ਪੀ.ਏ.ਆਈ.ਐਸ. 2.0 ਤੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 529 ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ੇ ਦੇ ਆਦੀਆਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਲ੍ਹਾਂ ਵਿੱਚ 17 ਓ.ਓ.ਏ.ਟੀ. ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਨੇ ਨਸ਼ੇ ਦੇ ਆਦੀਆਂ ਦੇ ਇਲਾਜ ਲਈ 213 ਨਿੱਜੀ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ 90 ਮੁਖ ਵਸੇਬਾ ਕੇਂਦਰ ਸਥਾਪਤ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਹੁਣ ਤੱਕ 97,413 ਨਸ਼ੇ ਦੇ ਆਦੀਆਂ ਨੂੰ ਦਾਖਲ ਕੀਤਾ ਗਿਆ ਹੈ, ਜਦੋਂ ਕਿ 2022-2024 ਦੌਰਾਨ ਇਨ੍ਹਾਂ ਕੇਂਦਰਾਂ ਵਿੱਚ ਲਗਭਗ 10 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਫਸਣ ਤੋਂ ਰੋਕਣ ਲਈ ਸਰਕਾਰ ਨੇ ਸਾਰੇ ਨਿੱਜੀ/ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ‘ਬੱਡੀ’ ਪ੍ਰੋਗਰਾਮ ਸ਼ੁਰੂ ਕੀਤਾ ਹੈ ਅਤੇ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ, ਖਾਸ ਕਰਕੇ ਵਿਦਿਆਰਥੀਆਂ ਨੂੰ ਗਿਆਨ ਤੇ ਵਿਵਹਾਰਕ ਹੁਨਰ ਪ੍ਰਦਾਨ ਕਰਨ ਦੇ ਨਾਲ-ਨਾਲ ਸਵੈ/ਗਰੁੱਪ ਨਿਗਰਾਨੀ ਅਤੇ ਸਹਾਇਤਾ ਲਈ ਪ੍ਰਣਾਲੀ ਵਿਕਸਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਸੇਵਨ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਲਗਭਗ 29,000 ਵਿਦਿਆਰਥੀ ਦਾਖਲ ਹੋਏ ਹਨ ਅਤੇ ਸੂਬਾ ਭਰ ਵਿੱਚ ਪਿੰਡ ਪੱਧਰ ‘ਤੇ 19,523 ਰੱਖਿਆ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਸਮਾਜਿਕ-ਆਰਥਿਕ ਸੰਤੁਲਨ ਨੂੰ ਪ੍ਰਭਾਵਿਤ ਕਰ ਰਹੀ ਹੈ, ਜਿਸ ਨਾਲ ਅਪਰਾਧ, ਘਰੇਲੂ ਹਿੰਸਾ ਅਤੇ ਸਿਹਤ ਸਬੰਧੀ ਮੁੱਦਿਆਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ, ਜੋ ਨਾ ਸਿਰਫ਼ ਸੂਬੇ ਸਗੋਂ ਪੂਰੇ ਦੇਸ਼ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੇ ਨਾਰਕੋ-ਅੱਤਵਾਦ ਨਸ਼ਾ ਵਪਾਰ ਦੇ ਅੰਤਰਰਾਸ਼ਟਰੀ ਕਾਰਟਿਲਾਂ ਨਾਲ ਸਬੰਧ ਹਨ ਜੋ ਪਾਕਿਸਤਾਨ, ਅਫਗਾਨਿਸਤਾਨ ਅਤੇ ਹੋਰ ਦੇਸ਼ਾਂ ਤੋਂ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਪਾਰ ਨੂੰ ਸੂਬੇ ਵਿੱਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਵਾਸਤੇ ਫੰਡਿੰਗ ਦਾ ਸਰੋਤ ਮੰਨਿਆ ਜਾਂਦਾ ਹੈ ਜਿਸ ਨਾਲ ਕੌਮੀ ਸੁਰੱਖਿਆ ਪ੍ਰਭਾਵਿਤ ਹੁੰਦੀ ਹੈ।

ਕਨੌਜ ਰੇਲਵੇ ਸਟੇਸ਼ਨ ‘ਤੇ ਲੈਂਟਰ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, ਮਲਬੇ ਹੇਠ ਦੱਬੇ ਕਈ ਮਜ਼ਦੂਰ

ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੌਮੀ ਪੱਧਰ ‘ਤੇ ਢੁਕਵੀਂ ਕਾਰਜ-ਯੋਜਨਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਨੂੰ ਠੱਲ੍ਹ ਪਾਉਣਾ ਜ਼ਰੂਰੀ ਹੈ ਕਿਉਂਕਿ ਇਹ ਸਮਾਜ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਅਸਥਿਰ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਪਹਿਲਕਦਮੀਆਂ, ਮੁੜ ਵਸੇਬਾ ਸੇਵਾਵਾਂ, ਜਾਗਰੂਕਤਾ ਮੁਹਿੰਮਾਂ ਅਤੇ ਕਾਨੂੰਨ ਲਾਗੂ ਕਰਨ ਦੇ ਯਤਨਾਂ ਨੂੰ ਸਮਰਥਨ ਦੇਣ ਲਈ ਕੇਂਦਰ ਸਰਕਾਰ ਪਾਸੋਂ ਖੁੱਲ੍ਹ-ਦਿਲੀ ਨਾਲ ਵਾਧੂ ਫੰਡ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੂੰ ਵੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

ਇੱਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ 1247 ਡਰੋਨ ਦੇਖੇ ਜਾਣ ਦੀ ਰਿਪੋਰਟ ਹੈ ਜਿਨ੍ਹਾਂ ਵਿੱਚੋਂ ਸਿਰਫ਼ 417 ਡਰੋਨ ਹੀ ਬਰਾਮਦ ਕੀਤੇ ਗਏ ਹਨ ਜੋ ਕਿ ਕੁੱਲ ਰਿਕਵਰੀ ਦਾ ਇੱਕ ਛੋਟਾ ਜਿਹਾ ਹਿੱਸਾ ਹੈ ਕਿਉਂਕਿ ਇਸ ਸਮੇਂ ਅੰਤਰਰਾਸ਼ਟਰੀ ਸਰਹੱਦ ਦੇ 552 ਕਿਲੋਮੀਟਰ ਖੇਤਰ ‘ਚ ਸਿਰਫ 12 ਜੈਮਿੰਗ ਸਿਸਟਮ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਇਹ ਪੂਰੇ ਸਰਹੱਦੀ ਹਿੱਸੇ ਦੇ ਸਿਰਫ 1/5 ਹਿੱਸੇ ਨੂੰ ਕਵਰ ਕਰਦੇ ਹਨ ਅਤੇ ਪੂਰੀ ਸਰਹੱਦ ਦਾ 4/5 ਹਿੱਸਾ ਜੈਮਿੰਗ ਸਿਸਟਮ ਤੋਂ ਵਾਂਝਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ ਅਤੇ ਇਹ ਬਰਾਮਦਗੀ ਕਿਤੇ ਜ਼ਿਆਦਾ ਹੋ ਸਕਦੀ ਹੈ ਜਿਸ ਲਈ ਘੱਟੋ-ਘੱਟ 50 ਹੋਰ ਉੱਨਤ ਤਕਨਾਲੋਜੀ ਵਾਲੇ ਜੈਮਿੰਗ ਸਿਸਟਮ ਸਥਾਪਤ ਕਰਨ ਦੀ ਲੋੜ ਹੈ।

ਕਨੌਜ ਰੇਲਵੇ ਸਟੇਸ਼ਨ ‘ਤੇ ਲੈਂਟਰ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, ਮਲਬੇ ਹੇਠ ਦੱਬੇ ਕਈ ਮਜ਼ਦੂਰ

0

ਕਨੌਜ ਰੇਲਵੇ ਸਟੇਸ਼ਨ ‘ਤੇ ਲੈਂਟਰ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, ਮਲਬੇ ਹੇਠ ਦੱਬੇ ਕਈ ਮਜ਼ਦੂਰ

ਉੱਤਰ-ਪ੍ਰਦੇਸ਼ (ਯੂਪੀ) ਦੇ ਕਨੌਜ ਰੇਲਵੇ ਸਟੇਸ਼ਨ ‘ਤੇ ਇੱਕ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ਤੋਂ ਬਾਅਦ ਸਟੇਸ਼ਨ ‘ਤੇ ਹਫੜਾ-ਦਫੜੀ ਮਚ ਗਈ। ਰੇਲਵੇ ਸਟੇਸ਼ਨ ‘ਤੇ ਨਿਰਮਾਣ ਅਧੀਨ ਲੈਂਟਰ ਦਾ ਅੱਧਾ ਹਿੱਸਾ ਢਹਿ-ਢੇਰੀ ਹੋ ਗਿਆ। ਇਸ ਦੇ ਨਾਲ ਹੀ ਲੈਂਟਰ ਡਿੱਗਣ ਕਾਰਨ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।

ਹਾਦਸੇ ਦੇ ਦੋਸ਼ੀਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ

ਤੁਰੰਤ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਛੇ ਜ਼ਖਮੀ ਮਜ਼ਦੂਰਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਹਾਦਸੇ ਤੋਂ ਬਾਅਦ ਸਟੇਸ਼ਨ ‘ਤੇ ਮੌਜੂਦ ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕਨੌਜ ਦੇ ਜ਼ਿਲ੍ਹਾ ਮੈਜਿਸਟਰੇਟ ਸ਼ੁਭਾਂਤ ਕੁਮਾਰ ਸ਼ੁਕਲਾ ਨੇ ਕਿਹਾ ਕਿ ਇਹ ਗੰਭੀਰ ਹਾਦਸਾ ਹੈ। ਤਰਜੀਹ ਸਾਰੇ ਕਾਮਿਆਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਸੂਚਨਾ ਤੇ ਲੋਕ ਸੰਪਰਕ ਵਿਭਾਗ ‘ਚ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

ਡੀਐਮ ਨੇ ਦੱਸਿਆ ਕਿ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ) ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲ (ਐਸਡੀਆਰਐਫ) ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਹੁਣ ਤੱਕ ਛੇ ਮਜ਼ਦੂਰਾਂ ਨੂੰ ਬਚਾ ਲਿਆ ਗਿਆ ਹੈ ਜਦਕਿ ਲਗਭਗ 20 ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਜ਼ਖਮੀਆਂ ਨੂੰ ਕਾਨਪੁਰ ਦੇ ਨੇੜਲੇ ਜ਼ਿਲ੍ਹਾ ਹਸਪਤਾਲ ਅਤੇ ਹੈਲੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਵਿਨੀਤ ਧੀਰ ਬਣੇ ਜਲੰਧਰ ਦੇ ਮੇਅਰ || Punjab News

0

ਵਿਨੀਤ ਧੀਰ ਬਣੇ ਜਲੰਧਰ ਦੇ ਮੇਅਰ

ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਖੁਦ ਦਾ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।

ਸੂਚਨਾ ਤੇ ਲੋਕ ਸੰਪਰਕ ਵਿਭਾਗ ‘ਚ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਵਾਰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਬਿੱਟੂ ਵਾਰਡ ਨੰਬਰ-10 ਤੋਂ ਕੌਂਸਲਰ ਹਨ। ਨਾਲ ਹੀ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸਦਨ ਦੀ ਬੈਠਕ ‘ਚ ਤਿੰਨਾਂ ਨੇਤਾਵਾਂ ‘ਤੇ ਸਹਿਮਤੀ ਬਣ ਗਈ ਹੈ।

ਸੂਚਨਾ ਤੇ ਲੋਕ ਸੰਪਰਕ ਵਿਭਾਗ ‘ਚ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

0
Changes in Punjab, big announcement before panchayat elections, transfers of 49 officers

ਸੂਚਨਾ ਤੇ ਲੋਕ ਸੰਪਰਕ ਵਿਭਾਗ ‘ਚ ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਹੋਈ ਉੱਚ ਪੱਧਰੀ ਮੀਟਿੰਗ || Punjab News

0

ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਹੋਈ ਉੱਚ ਪੱਧਰੀ ਮੀਟਿੰਗ

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾ ਦੀਆਂ ਭਲਾਈ ਸਕੀਮਾਂ ਦਾ ਉੱਚ ਪੱਧਰੀ ਰਿਵਿਊ ਕਰਦਿਆਂ ਵੱਖ-ਵੱਖ ਵਿਭਾਗਾਂ ਨੂੰ  ਦਿਵਿਆਂਗਜਨਾਂ ਦੀਆਂ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਸਹੀ ਢੰਗ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਿਪਡਾ ਸਕੀਮ ਅਧੀਨ ਰਾਜ ਦੇ 10 ਜਿਲਿਆਂ ਦੀਆਂ 144 ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਦੇ ਲਈ ਰੁਕੇ ਹੋਏ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਕਿਹਾ। ਉਹਨਾਂ ਸੂਬਾ ਸਰਕਾਰ ਦੀਆਂ ਸਮੂਹ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਦੇ ਲਈ ਅਗਲੇ ਤਿੰਨ ਸਾਲਾਂ ਵਿੱਚ ਸਾਰੇ ਪ੍ਰੋਜੈਕਟ ਮੁਕੰਮਲ ਕਰਨ ਲਈ ਵਿਭਾਗ ਨੂੰ ਖਾਕਾ ਤਿਆਰ ਕਰਨ ਲਈ ਕਿਹਾ। ਸਮੂਹ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਨੂੰ ਅੜਿਚਣ ਰਹਿਤ ਬਣਾਉਣ ਦੇ ਲਈ ਉਹਨਾਂ ਜ਼ਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਅਧੀਨ 5 ਮੈਂਬਰੀ ਕਮੇਟੀ ਦਾ ਨੋਟੀਫਿਕੇਸ਼ਨ ਕਰਨ ਦੇ ਲਈ ਵੀ ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ।

ਡਾ. ਬਲਜੀਤ ਕੌਰ ਨੇ ਆਰ.ਪੀ.ਡਬਲਿਊਯ.ਡੀ. ਐਕਟ 2016 ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਦਿਵਿਆਂਗਜਨਾ ਨੂੰ ਮਿਲਣ ਵਾਲੇ ਰਾਖਵੇਂਕਰਨ ਨੂੰ ਸੁਰੱਖਿਅਤ ਕਰਨ ਦੇ ਸਬੰਧੀ ਸਖਤੀ ਦੇ ਨਾਲ ਇਹਨਾਂ ਧਾਰਾਵਾਂ ਨੂੰ ਲਾਗੂ ਕਰਨ ਲਈ ਹਦਾਇਤ ਕੀਤੀ ਅਤੇ ਐਡਵਾਈਜਰੀ ਬੋਰਡ ਦੀ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਦਿਵਿਆਗਜਨਾਂ ਨੂੰ ਦਿੱਤੇ ਗਏ ਲਾਭ ਦੀ ਜਾਣਕਾਰੀ ਪੇਸ਼ ਕਰਨ ਦੇ ਹੁਕਮ ਦਿੱਤੇ।

ਮੰਤਰੀ ਨੇ ਸੂਬੇ ਵਿੱਚ ਦਿਵਿਆਗਜਨਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬਣਾਏ ਜਾ ਰਹੇ ਯੂ.ਡੀ.ਆਈ.ਡੀ. ਕਾਰਡ ਦੀ ਪੈਡੈਂਸੀ ਤੇ ਸਖਤ ਨੋਟਿਸ ਲੈਂਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪੈਂਡਿੰਗ ਅਰਜ਼ੀਆਂ ਦਾ ਨਿਪਟਾਰਾ ਇੱਕ ਮਹੀਨੇ ਦੇ ਅੰਦਰ-ਅੰਦਰ ਕਰਨ ਲਈ ਹੁਕਮ ਦਿੱਤੇ।  ਬੋਰਡ ਦੇ ਮੈਂਬਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਅਨੁਸਾਰ ਯੂ.ਡੀ.ਆਈ.ਡੀ. ਕਾਰਡ ਬਣਾਉਣ ਸਬੰਧੀ ਦਿਵਿਅਆਂਗਜਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਸਾਰਥਕ ਹੱਲ ਕਰਨ ਲਈ ਉਹਨਾਂ ਸਿਹਤ ਵਿਭਾਗ ਨੂੰ ਮੁਕੰਮਲ ਤਜਵੀਜ ਬੋਰਡ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕਰਨ ਲਈ ਹਦਾਇਤ ਕੀਤੀ। ਇਸ ਤੋਂ ਇਲਾਵਾ ਉਹਨਾਂ ਸਿਵਲ ਸਰਜਨਾਂ ਨੂੰ ਦਿਵਿਆਂਗਜਨਾਂ ਨੂੰ ਪ੍ਰਾਪਤ ਹੋਣ ਵਾਲੇ ਯੂ.ਡੀ.ਆਈ.ਡੀ. ਕਾਰਡਾਂ ਵਿੱਚ ਦਿਵਿਆਂਗਤਾ ਦੀ ਪ੍ਰਤੀਸ਼ਤਤਾ ਅਤੇ ਕਮੀਆਂ ਨੂੰ ਦੂਰ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ।

ਦਿਵਿਆਂਗ ਖਿਡਾਰੀਆਂ ਨੂੰ ਵੀ ਬਰਾਬਰ ਦੇ ਮੌਕੇ

ਦਿਵਿਆਂਗਾਜਨਾਂ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ 2023 ਦੇ ਅਧੀਨ ਵੱਖ-ਵੱਖ ਤਰ੍ਹਾਂ ਦੇ ਮਿਲਣ ਵਾਲੇ ਲਾਭ ਅਤੇ ਰਿਆਇਤਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਖੇਡ ਵਿਭਾਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੇ ਲਈ ਸਪੈਸ਼ਲ ਕਾਡਰ ਬਣਾਇਆ ਗਿਆ ਹੈ, ਜਿਸ ਵਿੱਚ ਦਿਵਿਆਂਗ ਖਿਡਾਰੀਆਂ ਨੂੰ ਵੀ ਬਰਾਬਰ ਦੇ ਮੌਕੇ ਦਿੱਤੇ ਗਏ ਹਨ ਅਤੇ ਅਜਿਹੇ ਵਿਸ਼ੇਸ਼ ਲਾਭ ਦੇਣ ਵਾਲਾ ਪੰਜਾਬ ਇਸ ਖਿੱਤੇ ਵਿੱਚ ਪਹਿਲਾ ਸੂਬਾ ਹੈ।

ਕੈਬਨਿਟ ਮੰਤਰੀ ਨੇ ਖੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਖਿਡਾਰੀਆਂ ਨੂੰ ਗ੍ਰੇਡੇਸ਼ਨ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ।

ਮੰਤਰੀ ਨੇ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੱਕਣ ਲਈ ਬੋਰਡ ਦੇ ਸਾਰੇ ਮੈਂਬਰਾਂ ਨੂੰ ਆਪਣੇ ਜਿਲਿਆ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਅਜਿਹੇ  ਦਿਵਿਆਂਗ ਵਿਅਕਤੀਆਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਕਿੱਤਾ ਮੁਖੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹੋਣ ਅਤੇ ਸਿਖਲਾਈ ਉਪਰੰਤ ਆਪਣਾ ਕੰਮ ਕਰਨਾ ਚਾਹੁੰਦੇ ਹੋਣ। ਉਹਨਾਂ ਨੇ ਰੁਜ਼ਗਾਰ ਉਤਪੱਤੀ ਅਤੇ ਹੁਨਰ ਵਿਕਾਸ ਵਿਭਾਗ ਪੰਜਾਬ ਨੂੰ ਵਿਸ਼ੇਸ਼ ਕੈਂਪ ਲਗਾਉਣ ਲਈ ਹਦਾਇਤ ਕੀਤੀ।

ਉਹਨਾਂ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਸਰਕਾਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਡੀ.ਸੀ. ਦਫਤਰ ਵਿਖੇ ਸਥਾਪਿਤ ਕੀਤੀ ਵਿਸ਼ੇਸ਼ ਇਮਪਲੋਇਮੈਂਟ ਐਕਸਚੇਂਜ ਵਿਖੇ ਰਜਿਸਟਰ ਕਰਵਾ ਕੇ ਸਰਕਾਰ ਦੀਆਂ ਕਿੱਤਾ ਮੁਖੀ ਸਿਖਲਾਈ ਅਤੇ ਰੁਜ਼ਗਾਰ ਸਬੰਧੀ ਸਕੀਮਾਂ ਦਾ ਲਾਭ ਲੈਣ।

ਕੈਬਨਿਟ ਮੰਤਰੀ ਨੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਆਰ.ਪੀ.ਡਬਲਿਊ.ਡੀ. ਐਕਟ ਦੀ ਧਾਰਾ 37 ਅਧੀਨ ਦਿਵਿਆਂਗ ਵਿਅਕਤੀਆਂ ਨੂੰ ਖੇਤੀ ਜਮੀਨਾਂ ਅਤੇ ਘਰ ਬਣਾਉਣ ਦੇ ਲਈ ਵਿਸ਼ੇਸ਼ ਪਹਿਲ ਦੇਣ ਲਈ ਅਤੇ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣ ਦੇ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ।

ਮਾਲ ਅਫਸਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ || Punjab News

ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਦਿਵਿਆਂਗ ਵਿਅਕਤੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨ ਲਈ ਕਿਹਾ। ਉਹਨਾਂ ਸਮੂਹ ਵਿਭਾਗਾਂ ਨੂੰ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਨ ਅਧਿਕਾਰੀਆਂ ਦੀ ਨਿਯੁਕਤੀ ਸਬੰਧੀ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਜਲਦ ਤੋਂ ਜਲਦ ਅਧਿਕਾਰੀਆਂ ਦੀ ਨਾਮਜਦਗੀ ਕਰਦੇ ਹੋਏ ਉਹਨਾਂ ਦੀ ਸੂਚਨਾ ਵਿਭਾਗ ਦੀਆਂ ਵੈਬਸਾਈਟਾਂ ਤੇ ਉਪਲੱਬਧ ਕਰਵਾਉਣ ਦੀ ਹਦਾਇਤ ਕੀਤੀ।

ਦਿਵਿਆਂਗਜਨਾਂ ਦੀਆਂ ਬੈਕਲਾਗ ਦੀਆਂ ਖਾਲੀ ਅਸਾਮੀਆਂ ਦੀ ਸ਼ਨਾਖਤ

ਉਹਨਾਂ ਸਟੇਟ ਐਡਵਾਈਜਰੀ ਬੋਰਡ ਦੀ ਮੀਟਿੰਗ ਵਿੱਚ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਪਿਛਲੇ ਸਾਲ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਦੇ ਤੌਰ ਤੇ ਦਿਵਿਆਂਗਜਨਾਂ ਦੀਆਂ ਬੈਕਲਾਗ ਦੀਆਂ ਖਾਲੀ ਅਸਾਮੀਆਂ ਦੀ ਸ਼ਨਾਖਤ ਕੀਤੀ ਗਈ ਸੀ, ਜਿਸ ਸਬੰਧੀ ਹੁਣ ਤੱਕ 21 ਵਿਭਾਗਾਂ ਵੱਲੋਂ ਇਹਨਾਂ ਅਸਾਮੀਆਂ ਨੂੰ ਭਰਨ ਦੇ ਲਈ ਆਪਣੀਆਂ ਪ੍ਰਤੀ ਬੇਨਤੀਆਂ ਪੰਜਾਬ ਸਬੋਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਸਰਕਾਰ ਉਹਨਾਂ ਦੀ ਭਲਾਈ ਲਈ ਵਚਨਬੱਧ ਹੈ।

‘ਆਪ’ MLA ਗੋਗੀ ਦੀ ਅੰਤਿਮ ਯਾਤਰਾ ‘ਚ ਪਹੁੰਚੇ CM ਮਾਨ, ਗੁਰਪ੍ਰੀਤ ਗੋਗੀ ਨੂੰ ਦਿੱਤੀ ਸ਼ਰਧਾਂਜਲੀ || Punjab News

0
CM Bhagwant Mann arrives at Sidhu Moosewala House

‘ਆਪ’ MLA ਗੋਗੀ ਦੀ ਅੰਤਿਮ ਯਾਤਰਾ ‘ਚ ਪਹੁੰਚੇ CM ਮਾਨ, ਗੁਰਪ੍ਰੀਤ ਗੋਗੀ ਨੂੰ ਦਿੱਤੀ ਸ਼ਰਧਾਂਜਲੀ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿਖੇ ਪਹੁੰਚ ਗਈ ਹੈ। ਇੱਥੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ ਹੈ। ਸੀਐਮ ਭਗਵੰਤ ਮਾਨ ਵੀ ਸ਼ਮਸ਼ਾਨਘਾਟ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਗੁਰਪ੍ਰੀਤ ਗੋਗੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘੜੀ ‘ਚ ਸਾਡੀ ਪੂਰੀ ਪਾਰਟੀ ਅਤੇ ਮੈਂ ਹਮੇਸ਼ਾ ਗੋਗੀ ਜੀ ਦੇ ਪਰਿਵਾਰ ਦੇ ਨਾਲ ਖੜ੍ਹੇ ਹਾਂ।

 

ਗੋਲੀ ਲੱਗਣ ਨਾਲ ਹੋਈ ਸੀ ਮੌਤ

ਦੱਸ ਦਈਏ ਕਿ ਸ਼ੁੱਕਰਵਾਰ ਰਾਤ ਕਰੀਬ 12 ਵਜੇ ਗੋਲੀ ਲੱਗਣ ਕਾਰਨ ਗੋਗੀ ਦੀ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੋਗੀ ਘਰ ਵਿੱਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਲੁਧਿਆਣਾ ਦੇ DMC ਵਿਖੇ ਡਾਕਟਰਾਂ ਵੱਲੋਂ ਗੁਰਪ੍ਰੀਤ ਗੋਗੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ।

10 ਘੰਟੇ ਤੋਂ ਵੱਧ ਸੌਣ ਵਾਲੇ ਹੋਣ ਜਾਣ ਸਾਵਧਾਨ, ਸ਼ੂਗਰ ਸਮੇਤ ਇਨ੍ਹਾਂ 5 ਬਿਮਾਰੀਆਂ ਦਾ ਵੱਧ ਜਾਂਦਾ ਖ਼ਤਰਾ

ਮਾਲ ਅਫਸਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ || Punjab News

0

ਮਾਲ ਅਫਸਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ

ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ।

ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ

ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ ਬਾਰੇ ਲਿਖਤੀ ਅਪਡੇਟ ਦੇਣ ਵਿੱਚ ਅਸਫਲ ਰਹਿੰਦੀ ਹੈ ਤਾਂ ਪੰਜਾਬ ਭਰ ਵਿੱਚ ਸਾਰੀਆਂ ਰਜਿਸਟ੍ਰੇਸ਼ਨ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ।

ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਹੋਈ ਹਾਦਸਾਗ੍ਰਸਤ || Punjab News

ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਸਰਕਾਰ ਵੱਲੋਂ ਪ੍ਰਾਪਤ ਕੀਤੇ ਗਏ ਅਨੁਚਿਤ ਵਿਵਹਾਰ ‘ਤੇ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਕੋਲ ਕੋਈ ਹੋਰ ਰਸਤਾ ਨਹੀਂ ਬਚਿਆ।