Home Blog Page 990

10 ਘੰਟੇ ਤੋਂ ਵੱਧ ਸੌਣ ਵਾਲੇ ਹੋਣ ਜਾਣ ਸਾਵਧਾਨ, ਸ਼ੂਗਰ ਸਮੇਤ ਇਨ੍ਹਾਂ 5 ਬਿਮਾਰੀਆਂ ਦਾ ਵੱਧ ਜਾਂਦਾ ਖ਼ਤਰਾ

0

10 ਘੰਟੇ ਤੋਂ ਵੱਧ ਸੌਣ ਵਾਲੇ ਹੋਣ ਜਾਣ ਸਾਵਧਾਨ, ਸ਼ੂਗਰ ਸਮੇਤ ਇਨ੍ਹਾਂ 5 ਬਿਮਾਰੀਆਂ ਦਾ ਵੱਧ ਜਾਂਦਾ ਖ਼ਤਰਾ

ਜੇਕਰ ਤੁਸੀਂ ਸੋਚਦੇ ਹੋ ਕਿ ਘੱਟ ਨੀਂਦ ਹੀ ਤੁਹਾਡੇ ਲਈ ਨੁਕਸਾਨਦੇਹ ਹੈ, ਤਾਂ ਤੁਹਾਨੂੰ ਦੱਸ ਦਈਏ ਕਿ ਬਹੁਤ ਜ਼ਿਆਦਾ ਨੀਂਦ ਲੈਣ ਨਾਲ ਵੀ ਸਮੁੱਚੀ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਨਾਲ ਦਿਲ ਦੀਆਂ ਬਿਮਾਰੀਆਂ, ਸ਼ੂਗਰ ਅਤੇ ਮਾਨਸਿਕ ਸਿਹਤ ਨਾਲ ਸਬੰਧਤ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਵੱਧ ਨੀਂਦ ਨਾਲ ਅਸੀਂ ਕਿਹੜੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਾਂ

ਪ੍ਰਜਨਨ ਸ਼ਕਤੀ ‘ਤੇ ਪ੍ਰਭਾਵ
ਰਾਤ ਨੂੰ ਬਹੁਤ ਜ਼ਿਆਦਾ ਸੌਣ ਨਾਲ ਪ੍ਰਜਨਨ ਸ਼ਕਤੀ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਕਈ ਖੋਜਾਂ ਤੋਂ ਪਤਾ ਲੱਗਾ ਹੈ ਕਿ ਜ਼ਿਆਦਾ ਸੌਣ ਨਾਲ ਗਰਭਵਤੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ।

ਭਾਰ ਦਾ ਵਧਣਾ

ਬਹੁਤ ਜ਼ਿਆਦਾ ਸੌਣ ਨਾਲ ਤੁਸੀਂ ਸੁਸਤ ਅਤੇ ਥੱਕੇ ਹੋਏ ਮਹਿਸੂਸ ਕਰਦੇ ਹੋ, ਜਿਸ ਨਾਲ ਤੁਸੀਂ ਸਰੀਰਕ ਤੌਰ ‘ਤੇ ਅਕਿਰਿਆਸ਼ੀਲ ਹੋ ਜਾਂਦੇ ਹੋ ਅਤੇ ਭਾਰ ਵਧਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇੱਕ ਵਾਰ ਜਦੋਂ ਤੁਸੀਂ ਮੋਟਾਪੇ ਦਾ ਸ਼ਿਕਾਰ ਹੋ ਜਾਂਦੇ ਹੋ, ਤਾਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੁਹਾਡੇ ਸਰੀਰ ਵਿੱਚ ਦਾਖਲ ਹੋ ਸਕਦੀਆਂ ਹਨ।

ਦਿਲ ਪ੍ਰਭਾਵਿਤ
ਹਰ ਰਾਤ ਬਹੁਤ ਜ਼ਿਆਦਾ ਸੌਣ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇੱਕ ਰਿਪੋਰਟ ਦੇ ਅਨੁਸਾਰ, ਬਹੁਤ ਜ਼ਿਆਦਾ ਸੌਣ ਨਾਲ ਦਿਲ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਹੋ ਸਕਦੀਆਂ ਹਨ।

ਸ਼ੂਗਰ ਦਾ ਖ਼ਤਰਾ
ਕਈ ਖੋਜਾਂ ਵਿੱਚ ਨੀਂਦ ਅਤੇ ਸ਼ੂਗਰ ਵਿਚਕਾਰ ਸਬੰਧ ਪਾਇਆ ਗਿਆ ਹੈ। ਛੋਟੀ ਅਤੇ ਲੰਬੀ ਨੀਂਦ ਦੋਵੇਂ ਟਾਈਪ 2 ਸ਼ੂਗਰ ਦੇ ਜੋਖਮ ਨੂੰ ਵਧਾ ਸਕਦੀਆਂ ਹਨ

ਉਦਾਸੀ
ਇੰਨਾ ਹੀ ਨਹੀਂ ਕਿ ਰਾਤ ​​ਨੂੰ ਬਹੁਤ ਜ਼ਿਆਦਾ ਸੌਣ ਨਾਲ ਮਾਨਸਿਕ ਸਿਹਤ ‘ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਇਸ ਨਾਲ ਡਿਪਰੈਸ਼ਨ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਡਿਪਰੈਸ਼ਨ ਤੋਂ ਪੀੜਤ ਲੋਕਾਂ ਨੂੰ ਨੀਂਦ ਨਾਲ ਸਬੰਧਤ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਸਥਿਤੀ ਵਿੱਚ ਬਹੁਤ ਸਾਰੇ ਲੋਕਾਂ ਨੂੰ ਘੱਟ ਨੀਂਦ ਆਉਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦੋਂ ਕਿ ਲਗਭਗ 15 ਪ੍ਰਤੀਸ਼ਤ ਲੋਕਾਂ ਵਿੱਚ ਬਹੁਤ ਜ਼ਿਆਦਾ ਨੀਂਦ ਲੈਣ ਦੀ ਪ੍ਰਵਿਰਤੀ ਹੁੰਦੀ ਹੈ।

ਮਸ਼ਹੂਰ ਕਾਮੇਡੀ Actor ਟੀਕੂ ਤਲਸਾਨਿਆ ਹਸਪਤਾਲ ’ਚ ਭਰਤੀ, ਇਸ ਗੰਭੀਰ ਸੱਮਸਿਆ ਨਾਲ ਜੂਝ ਰਿਹਾ ਅਦਾਕਾਰ

ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਹੋਈ ਹਾਦਸਾਗ੍ਰਸਤ || Punjab News

0

ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਹੋਈ ਹਾਦਸਾਗ੍ਰਸਤ

ਜ਼ਿਲ੍ਹਾ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਤੋਂ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਗੱਡੀ ਦਿੱਲੀ ਜਾਣ ਸਮੇਂ ਰਸਤੇ ਵਿਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ ਵਿਧਾਇਕ ਅਤੇ ਉਸ ਦੇ ਸਾਥੀਆਂ ਦਾ ਬਚਾਅ ਰਿਹਾ।

ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਬਰਾਮਦ ਹੋਏ 17 ਮੋਬਾਇਲ ਫੋਨ, 10 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ || Punjab News

ਹਾਦਸੇ ਦੌਰਾਨ ਵਾਲ-ਵਾਲ ਬਚੇ ਵਿਧਾਇਕ

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ਤੇ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ, ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਏ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਵਿਧਾਇਕ ਨੇ ਹਾਦਸੇ ਦਾ ਜ਼ਿਕਰ ਕਰਦਿਆਂ ਬਚਾਅ ਹੋਣ ਤੇ ਪ੍ਰਮਾਤਮਾ ਸ਼ੁਕਰਾਨਾ ਕੀਤਾ ਹੈ।

ਮਸ਼ਹੂਰ ਕਾਮੇਡੀ Actor ਟੀਕੂ ਤਲਸਾਨਿਆ ਹਸਪਤਾਲ ’ਚ ਭਰਤੀ, ਇਸ ਗੰਭੀਰ ਸੱਮਸਿਆ ਨਾਲ ਜੂਝ ਰਿਹਾ ਅਦਾਕਾਰ

0

ਮਸ਼ਹੂਰ ਕਾਮੇਡੀ Actor ਟੀਕੂ ਤਲਸਾਨਿਆ ਹਸਪਤਾਲ ’ਚ ਭਰਤੀ, ਇਸ ਗੰਭੀਰ ਸੱਮਸਿਆ ਨਾਲ ਜੂਝ ਰਿਹਾ ਅਦਾਕਾਰ

ਨਵੀ ਦਿੱਲੀ : ਬਾਲੀਵੁੱਡ ਅਤੇ ਗੁਜਰਾਤੀ ਸਿਨੇਮਾ ਦੇ ਮਸ਼ਹੂਰ ਕਾਮੇਡੀ ਅਦਾਕਾਰ ਟਿਕੂ ਤਲਸਾਨੀਆ ਨੂੰ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪਿਆ। ਦਿਲ ਦੇ ਦੌਰੇ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਦਾਕਾਰ ਫਿਲਹਾਲ ਹਸਪਤਾਲ ‘ਚ ਭਰਤੀ ਹੈ।ਹਾਲਾਂਕਿ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਟਿਕੂ ਤਲਸਾਨੀਆ ਨੇ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ ਅਤੇ ਟੀਵੀ ਸ਼ੋਅ ਵੀ ਕੀਤੇ ਹਨ। ਹਾਲ ਹੀ ‘ਚ ਉਹ ਰਾਜਕੁਮਾਰ ਰਾਓ ਦੀ ਫਿਲਮ ‘ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ’ ‘ਚ ਨਜ਼ਰ ਆਏ ਸਨ।

ਨਿੱਜੀ ਹਸਪਤਾਲ ‘ਚ ਭਰਤੀ

ਮੀਡੀਆ ਰਿਪੋਰਟਾਂ ਮੁਤਾਬਕ 70 ਸਾਲਾ ਟਿਕੂ ਤਲਸਾਨੀਆ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਮੁੰਬਈ ਦੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਕਈ ਫ਼ਿਲਮਾਂ ਚ ਕੀਤਾ ਕੰਮ

ਦੱਸ ਦੇਈਏ ਕਿ ਟੀਕੂ ਤਲਸਾਨੀਆ ਫਿਲਮ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ। ਉਨ੍ਹਾਂ ਨੇ ਦੇਵਦਾਸ, ਜੋੜੀ ਨੰਬਰ ਵਨ, ਕੁਲੀ ਨੰਬਰ 1, ਰਾਜਾ ਹਿੰਦੁਸਤਾਨੀ, ਡਰ, ਜੁਡਵਾ, ਪਿਆਰ ਕਿਆ ਤੋ ਡਰਨਾ ਕਯਾ, ਰਾਜੂ ਚਾਚਾ, ਮੇਲਾ, ਅੱਖੀਓ ਸੇ ਗੋਲੀ ਮਾਰੇ, ਹੰਗਾਮਾ, ਢੋਲ, ਧਮਾਲ, ਸਪੈਸ਼ਲ 26 ਵਰਗੀਆਂ ਸੈਂਕੜੇ ਫਿਲਮਾਂ ਵਿੱਚ ਕੰਮ ਕੀਤਾ।

ਭਾਰਤ ‘ਚ ਲਗਾਤਾਰ ਵੱਧ ਰਹੇ HMPV ਦੇ ਕੇਸ, ਹੁਣ ਆਸਾਮ ‘ਚ ਮਾਮਲਾ ਆਇਆ ਸਾਹਮਣੇ

 

ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਬਰਾਮਦ ਹੋਏ 17 ਮੋਬਾਇਲ ਫੋਨ, 10 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ || Punjab News

0

ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਬਰਾਮਦ ਹੋਏ 17 ਮੋਬਾਇਲ ਫੋਨ, 10 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਮੋਬਾਇਲ ਫੋਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 17 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 10 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਭਾਰਤ ‘ਚ ਲਗਾਤਾਰ ਵੱਧ ਰਹੇ HMPV ਦੇ ਕੇਸ, ਹੁਣ ਆਸਾਮ ‘ਚ ਮਾਮਲਾ ਆਇਆ ਸਾਹਮਣੇ

ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 01 ਰਾਹੀਂ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਬੀਤੇ ਦਿਨ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੀ ਤਲਾਸ਼ੀ ਦੌਰਾਨ ਨਾਮਜ਼ਦ ਦੋਸ਼ੀਅਨ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਕੋਲੋਂ ਲਵਾਰਿਸ 17 ਮੋਬਾਇਲ ਫੋਨ ਬਰਾਮਦ ਹੋਏ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਭਾਰਤ ‘ਚ ਲਗਾਤਾਰ ਵੱਧ ਰਹੇ HMPV ਦੇ ਕੇਸ, ਹੁਣ ਆਸਾਮ ‘ਚ ਮਾਮਲਾ ਆਇਆ ਸਾਹਮਣੇ

0

ਭਾਰਤ ‘ਚ ਲਗਾਤਾਰ ਵੱਧ ਰਹੇ HMPV ਦੇ ਕੇਸ, ਹੁਣ ਆਸਾਮ ‘ਚ ਮਾਮਲਾ ਆਇਆ ਸਾਹਮਣੇ

ਨਵੀ ਦਿੱਲੀ : ਚੀਨ ਵਿੱਚ ਤਬਾਹੀ ਮਚਾ ਰਹੇ ਹਿਊਮਨ ਮੈਟਾਪਨੀਓਮੋਵਾਇਰਸ (HMPV) ਨੇ ਹੁਣ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਕਰਨਾਟਕ, ਤਾਮਿਲਨਾਡੂ, ਗੁਜਰਾਤ, ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਇਸ ਸੂਚੀ ‘ਚ ਅਸਾਮ ਦਾ ਨਾਂ ਵੀ ਜੁੜ ਗਿਆ ਹੈ। ਇੱਥੇ ਇੱਕ 10 ਮਹੀਨੇ ਦੇ ਬੱਚੇ ਵਿੱਚ ਐਚਐਮਪੀਵੀ ਇਨਫੈਕਸ਼ਨ ਦਾ ਪਤਾ ਲੱਗਿਆ ਹੈ। ਦੇਸ਼ ਵਿੱਚ ਐਚਐਮਪੀਵੀ ਦੇ ਕੁੱਲ ਮਾਮਲੇ 15 ਹੋ ਗਏ ਹਨ।

ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਬੱਚਾ

ਸ਼ਨੀਵਾਰ ਨੂੰ ਅਸਾਮ ਵਿੱਚ ਪਹਿਲਾ ਮਾਮਲਾ ਸਾਹਮਣੇ ਆਇਆ। ਇੱਥੇ ਇੱਕ 10 ਮਹੀਨੇ ਦਾ ਬੱਚਾ ਸਕਾਰਾਤਮਕ ਹੈ। ਬੱਚੇ ਦਾ ਡਿਬਰੂਗੜ੍ਹ ਦੇ ਅਸਾਮ ਮੈਡੀਕਲ ਕਾਲਜ ਅਤੇ ਹਸਪਤਾਲ (ਏਐਮਸੀਐਚ) ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਬੱਚੇ ਨੂੰ ਖੰਘ -ਜ਼ੁਕਾਮ ਦੇ ਲੱਛਣਾਂ ਕਾਰਨ ਚਾਰ ਦਿਨ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਸਭ ਤੋਂ ਵੱਧ 4 ਮਾਮਲੇ ਗੁਜਰਾਤ ਵਿੱਚ

ਦੱਸ ਦਈਏ ਕਿ ਗੁਜਰਾਤ ਵਿੱਚ HMPV ਦੇ ਸਭ ਤੋਂ ਵੱਧ 4 ਮਾਮਲੇ ਹਨ। ਮਹਾਰਾਸ਼ਟਰ ਵਿੱਚ 3, ਕਰਨਾਟਕ ਅਤੇ ਤਾਮਿਲਨਾਡੂ ਵਿੱਚ 2-2, ਉੱਤਰ ਪ੍ਰਦੇਸ਼, ਰਾਜਸਥਾਨ, ਅਸਾਮ ਅਤੇ ਬੰਗਾਲ ਵਿੱਚ ਇੱਕ-ਇੱਕ ਕੇਸ ਸਾਹਮਣੇ ਆਇਆ ਹੈ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਨਾਲ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।

ਚੈਂਪੀਅਨਸ ਟਰਾਫੀ: ਬੰਗਲਾਦੇਸ਼ੀ ਟੀਮ ਨੂੰ ਕਰਾਰਾ ਝਟਕਾ; ਇਸ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

 

ਚੈਂਪੀਅਨਸ ਟਰਾਫੀ: ਬੰਗਲਾਦੇਸ਼ੀ ਟੀਮ ਨੂੰ ਕਰਾਰਾ ਝਟਕਾ; ਇਸ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

0

ਚੈਂਪੀਅਨਸ ਟਰਾਫੀ: ਬੰਗਲਾਦੇਸ਼ੀ ਟੀਮ ਨੂੰ ਕਰਾਰਾ ਝਟਕਾ; ਇਸ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

ਨਵੀ ਦਿੱਲੀ : 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫੀ ਤੋਂ ਪਹਿਲਾ ਬੰਗਲਾਦੇਸ਼ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਬੰਗਲਾਦੇਸ਼ ਦੇ ਸਾਬਕਾ ਕਪਤਾਨ ਤਮੀਮ ਇਕਬਾਲ ਨੇ ਸ਼ੁੱਕਰਵਾਰ ਰਾਤ ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਹਾਲ ਹੀ ਵਿੱਚ ਰਾਸ਼ਟਰੀ ਚੋਣ ਕਮੇਟੀ ਨਾਲ ਮੁਲਾਕਾਤ ਕੀਤੀ ਸੀ, ਮੰਨਿਆ ਜਾ ਰਿਹਾ ਹੈ ਕਿ ਉਸਨੇ ਚੋਣਕਾਰਾਂ ਨਾਲ ਗੱਲ ਕਰਨ ਤੋਂ ਬਾਅਦ ਸੰਨਿਆਸ ਲੈਣ ਦਾ ਫੈਸਲਾ ਲਿਆ।

ਫੇਸਬੁੱਕ ‘ਤੇ ਲਿਖੀ ਭਾਵੁਕ ਪੋਸਟ

ਤਮੀਮ ਨੇ ਸ਼ੁੱਕਰਵਾਰ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਲਿਖਿਆ, ‘ਮੈਂ ਲੰਬੇ ਸਮੇਂ ਤੋਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹਾਂ ਅਤੇ ਇਹ ਦੂਰੀ ਘੱਟ ਨਹੀਂ ਹੋਵੇਗੀ।’ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਮੇਰਾ ਅਧਿਆਇ ਖਤਮ ਹੋ ਗਿਆ ਹੈ। ਮੈਂ ਕੁਝ ਸਮੇਂ ਤੋਂ ਇਸ ਬਾਰੇ ਸੋਚ ਰਿਹਾ ਸੀ ਅਤੇ ਚੈਂਪੀਅਨਜ਼ ਟਰਾਫੀ ਦੇ ਕਾਰਨ, ਮੈਂ ਨਹੀਂ ਚਾਹੁੰਦਾ ਕਿ ਮੇਰੇ ਬਾਰੇ ਕਿਸੇ ਵੀ ਚਰਚਾ ਨਾਲ ਟੀਮ ਭਟਕ ਜਾਵੇ। ਮੈਂ ਇਸ ਕਾਰਨ ਕਰਕੇ ਬਹੁਤ ਸਮਾਂ ਪਹਿਲਾਂ ਰਾਸ਼ਟਰੀ ਇਕਰਾਰਨਾਮੇ ਤੋਂ ਅਸਤੀਫਾ ਦੇ ਦਿੱਤਾ ਸੀ। ਕਿਸੇ ਅਜਿਹੇ ਵਿਅਕਤੀ ਲਈ ਜੋ ਇੱਕ ਸਾਲ ਤੋਂ BCB ਦੇ ਇਕਰਾਰਨਾਮੇ ਅਧੀਨ ਨਹੀਂ ਹੈ ਜਿਸ ਵਿਅਕਤੀ ਦਾ ਇੱਕ ਸਾਲ ਤੋਂ ਬੀਸੀਬੀ ਨਾਲ ਕੋਈ ਸਮਝੌਤਾ ਨਹੀਂ ਹੋਇਆ ਹੈ, ਉਸ ਨੂੰ ਚੈਂਪੀਅਨਜ਼ ਟਰਾਫੀ ਲਈ ਚੁਣੇ ਜਾਣ ਦਾ ਕੋਈ ਮਤਲਬ ਨਹੀਂ ਹੈ। ਹਰ ਕ੍ਰਿਕਟਰ ਨੂੰ ਆਪਣਾ ਭਵਿੱਖ ਆਪ ਤੈਅ ਕਰਨ ਦਾ ਅਧਿਕਾਰ ਹੈ। ਮੈਨੂੰ ਲੱਗਦਾ ਹੈ ਕਿ ਹੁਣ ਸਮਾਂ ਆ ਗਿਆ ਹੈ।” ਦੱਸ ਦਈਏ ਕਿ ਤਮੀਮ ਨੇ ਸਤੰਬਰ 2023 ਵਿੱਚ ਬੰਗਲਾਦੇਸ਼ ਲਈ ਆਪਣਾ ਆਖਰੀ ਮੈਚ ਖੇਡਿਆ ਸੀ। ਉਸਨੇ ਫਰਵਰੀ 2007 ਵਿੱਚ ਜ਼ਿੰਬਾਬਵੇ ਦੇ ਖਿਲਾਫ ਇੱਕ ਵਨਡੇ ਮੈਚ ਵਿੱਚ ਆਪਣੇ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਦਿਲਜੀਤ ਦੋਸਾਂਝ ਦੀ Most Awaited ਫਿਲਮ ਇਸ ਦਿਨ ਹੋਵੇਗੀ ਰਿਲੀਜ਼, ਖਾਲੜਾ ਦੇ ਕਿਰਦਾਰ ‘ਚ ਤਸਵੀਰਾਂ ਆਈਆਂ ਸਾਹਮਣੇ

ਦਿਲਜੀਤ ਦੋਸਾਂਝ ਦੀ Most Awaited ਫਿਲਮ ਇਸ ਦਿਨ ਹੋਵੇਗੀ ਰਿਲੀਜ਼, ਖਾਲੜਾ ਦੇ ਕਿਰਦਾਰ ‘ਚ ਤਸਵੀਰਾਂ ਆਈਆਂ ਸਾਹਮਣੇ

0

ਦਿਲਜੀਤ ਦੋਸਾਂਝ ਦੀ Most Awaited ਫਿਲਮ ਇਸ ਦਿਨ ਹੋਵੇਗੀ ਰਿਲੀਜ਼, ਖਾਲੜਾ ਦੇ ਕਿਰਦਾਰ ‘ਚ ਤਸਵੀਰਾਂ ਆਈਆਂ ਸਾਹਮਣੇ

ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਹਾਲਾਂਕਿ ਹੁਣ ਲੱਗਦਾ ਹੈ ਕਿ ਇਹ ਫਿਲਮ ਜਲਦ ਹੀ ਰਿਲੀਜ਼ ਹੋ ਸਕਦੀ ਹੈ। ਹਾਲ ਹੀ ‘ਚ ਦਿਲਜੀਤ ਨੇ ਆਪਣੀ ਫਿਲਮ ਬਾਰੇ ਇਕ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਫਿਲਮ ਪੰਜਾਬ ’95 ਦੀ ਪਹਿਲੀ ਝਲਕ ਰਿਲੀਜ਼ ਕਰ ਦਿੱਤੀ ਹੈ। ਇਸ ਫਿਲਮ ‘ਚ ਉਹ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਫਰਵਰੀ ‘ਚ ਰਿਲੀਜ਼ ਹੋਵੇਗੀ ‘ਪੰਜਾਬ 95’

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਬਹੁਤ ਉਡੀਕੀ ਜਾ ਰਹੀ ਫਿਲਮ ਫਰਵਰੀ ‘ਚ ਰਿਲੀਜ਼ ਹੋ ਰਹੀ ਹੈ। ਇਸ ਕਾਰਨ ਅਸੀਂ ਆਪਣੀ ਐਲਬਮ ਦੀ ਰਿਲੀਜ਼ ਨੂੰ ਮੁਲਤਵੀ ਕਰ ਰਹੇ ਹਾਂ। ਦਿਲਜੀਤ ਨੇ ਆਪਣੀ ਇੰਸਟਾ ਸਟੋਰੀ ‘ਤੇ ਫਿਲਮ ਦੇ ਨਾਂ ਦਾ ਜ਼ਿਕਰ ਨਹੀਂ ਕੀਤਾ ਪਰ ਸ਼ੇਅਰ ਕੀਤੀਆਂ ਤਸਵੀਰਾਂ ਤੋਂ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਉਹ ਆਪਣੀ ਫਿਲਮ ‘ਪੰਜਾਬ 95’ ਦੀ ਗੱਲ ਕਰ ਰਹੇ ਹਨ।

ਦਿਲਜੀਤ ਦੋਸਾਂਝ ਦੀ ਫਿਲਮ ਪੰਜਾਬ 95 ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਹੈ। ਫਿਲਮ ਦਾ ਨਿਰਦੇਸ਼ਨ ਹਨੀ ਤ੍ਰੇਹਨ ਨੇ ਕੀਤਾ ਹੈ। ਇਹ ਫਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਬਾਇਓਪਿਕ ਹੈ। ਕਹਾਣੀ ਬਹੁਤ ਹੀ ਸੰਵੇਦਨਸ਼ੀਲ ਮੁੱਦੇ ‘ਤੇ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਇਸ ਫਿਲਮ ‘ਤੇ 85 ਕੱਟ ਲਗਾਏ ਜਾਣਗੇ ਪਰ ਰਿਵੀਜ਼ਨ ਕਮੇਟੀ ਕੋਲ ਜਾਣ ਤੋਂ ਬਾਅਦ ਕਿਹਾ ਗਿਆ ਕਿ ਇਸ ‘ਤੇ 120 ਕੱਟ ਲਗਾਏ ਜਾਣਗੇ। ਹਾਲਾਂਕਿ ਫਿਲਮ ‘ਤੇ ਕਿੰਨੀ ਕੈਂਚੀ ਚੱਲੀ, ਇਸ ਬਾਰੇ ਅਧਿਕਾਰਤ ਜਾਣਕਾਰੀ ਅਜੇ ਆਉਣੀ ਬਾਕੀ ਹੈ।

CM ਮਾਨ ਨੇ MLA ਗੁਰਪ੍ਰੀਤ ਗੋਗੀ ਦੇ ਦਿਹਾਂਤ ਤੇ ਜਤਾਇਆ ਦੁੱਖ

 

CM ਮਾਨ ਨੇ ਗੁਰਪ੍ਰੀਤ ਗੋਗੀ ਦੇ ਦਿ/ਹਾਂਤ ‘ਤੇ ਜਤਾਇਆ ਦੁੱਖ || Punjab News

0

CM ਮਾਨ ਨੇ ਗੁਰਪ੍ਰੀਤ ਗੋਗੀ ਦੇ ਦਿ/ਹਾਂਤ ‘ਤੇ ਜਤਾਇਆ ਦੁੱਖ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਗੀ ਘਰ ਵਿੱਚ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਪ੍ਰੀਤ ਗੋਗੀ ਦੀ ਮੌਤ ਤੇ ਦੁੱਖ ਜਤਾਇਆ ਹੈ

ਸੀਐਮ ਮਾਨ ਨੇ ਕੀਤਾ ਟਵੀਟ

ਸੀਐਮ ਮਾਨ ਨੇ ਟਵੀਟ ਕੀਤਾ ਕਿ ” ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।”

ਪੰਜਾਬ ‘ਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ 8 ਜ਼ਿਲ੍ਹਿਆਂ ‘ਚ ਅਲਰਟ ਹੋਇਆ ਜਾਰੀ

 

ਪੰਜਾਬ ‘ਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ 8 ਜ਼ਿਲ੍ਹਿਆਂ ‘ਚ ਅਲਰਟ ਹੋਇਆ ਜਾਰੀ

0

ਪੰਜਾਬ ‘ਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ 8 ਜ਼ਿਲ੍ਹਿਆਂ ‘ਚ ਅਲਰਟ ਹੋਇਆ ਜਾਰੀ

ਚੰਡੀਗੜ੍ਹ : ਪੰਜਾਬ ਦੇ ਲੋਕ ਇਸ ਵੇਲੇ ਜਿਥੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ ਓਥੇ ਹੀ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। 8 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਅਤੇ ਗਰਜ ਦੇ ਨਾਲ ਤੂਫਾਨ ਦੀ ਵੀ ਸੰਭਾਵਨਾ ਜਤਾਈ ਗਈ ਹੈ।

11 ਜ਼ਿਲ੍ਹਿਆਂ ਵਿੱਚ ਵੀ ਅਲਰਟ ਜਾਰੀ

ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਨੋਟੀਫਿਕੇਸ਼ਨ ਜਾਰੀ

ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਨੋਟੀਫਿਕੇਸ਼ਨ ਜਾਰੀ

0

ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 11 ਜਨਵਰੀ : ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਬਦਲਾਅ 13 ਜਨਵਰੀ 2025 ਤੋਂ 18 ਜਨਵਰੀ 2025 ਤੱਕ ਲਾਗੂ ਰਹੇਗਾ। ਜਾਰੀ ਹੁਕਮਾਂ ਮੁਤਾਬਿਕ ਅਧਿਆਪਕਾਂ ਦੀ ਡਿਊਟੀ ਦਾ ਸਮਾਂ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਹੋਵੇਗਾ। ਸਿੰਗਲ ਸ਼ਿਫ਼ਟ ਸਕੂਲ ਸਵੇਰੇ 9:30 ਵਜੇ ਤੋਂ 2:30 ਵਜੇ ਤਕ ਲੱਗਣਗੇ। ਦੋਹਰੀ ਸ਼ਿਫ਼ਟ ਵਾਲੇ ਸਕੂਲਾਂ ’ਚ ਪਹਿਲੀ ਤੋਂ ਪੰਜਵੀਂ ਤਕ ਜਮਾਤਾਂ 12:30 ਵਜੇ ਤੋਂ 3:30 ਵਜੇ ਤਕ, ਅਤੇ ਛੇਵੀਂ ਤੋਂ ਜਮਾਤਾਂ 9:30 ਵਜੇ ਤੋਂ 2:30 ਵਜੇ ਤਕ ਲਗਣਗੀਆਂ ।

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਸਿਰ ‘ਚ ਗੋ.ਲੀ ਲੱਗਣ ਕਾਰਨ ਮੌ.ਤ