Home Blog Page 993

Republic Day 2025: ਰਾਸ਼ਟਰਪਤੀ ਭਵਨ 21 ਤੋਂ 29 ਜਨਵਰੀ ਤੱਕ ਆਮ ਲੋਕਾਂ ਲਈ ਰਹੇਗਾ ਬੰਦ

0

Republic Day 2025: ਰਾਸ਼ਟਰਪਤੀ ਭਵਨ 21 ਤੋਂ 29 ਜਨਵਰੀ ਤੱਕ ਆਮ ਲੋਕਾਂ ਲਈ ਰਹੇਗਾ ਬੰਦ

ਰਾਸ਼ਟਰਪਤੀ ਭਵਨ (ਸਰਕਟ-1) ਆਗਾਮੀ ਗਣਤੰਤਰ ਦਿਵਸ ਪਰੇਡ ਅਤੇ ਬੀਟਿੰਗ ਰੀਟਰੀਟ ਸਮਾਰੋਹ ਦੇ ਕਾਰਨ 21 ਤੋਂ 29 ਜਨਵਰੀ ਤੱਕ ਆਮ ਲੋਕਾਂ ਲਈ ਬੰਦ ਰਹੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ।

ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਕੀਤਾ ਗਿਆ ਬਿਆਨ

ਰਾਸ਼ਟਰਪਤੀ ਦਫਤਰ ਵੱਲੋਂ ਸਾਂਝੇ ਕੀਤੇ ਬਿਆਨ ‘ਚ ਕਿਹਾ ਗਿਆ ਕਿ ਆਗਾਮੀ ਗਣਤੰਤਰ ਦਿਵਸ ਪਰੇਡ ਅਤੇ ਬੀਟਿੰਗ ਰੀਟਰੀਟ ਸਮਾਰੋਹ ਦੇ ਕਾਰਨ, ਰਾਸ਼ਟਰਪਤੀ ਭਵਨ (ਸਰਕਟ-1) ਦਾ ਦੌਰਾ 21 ਤੋਂ 29 ਜਨਵਰੀ ਤੱਕ ਆਮ ਜਨਤਾ ਲਈ ਬੰਦ ਰਹੇਗਾ। ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਕਾਰਨ 11, 18 ਅਤੇ 25 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਗਾਰਡ ਆਫ ਚੇਂਜ ਦੀ ਰਸਮ ਵੀ ਨਹੀਂ ਹੋਵੇਗੀ। ਜੋ ਕਿ ਇੱਕ ਫੌਜੀ ਪਰੰਪਰਾ ਹੈ ਅਤੇ ਇਸ ਦਾ ਆਯੋਜਨ ਹਰ ਹਫ਼ਤੇ ਕੀਤਾ ਜਾਂਦਾ ਹੈ। ਦੱਸ ਦਈਏ ਕਿ ਸਰਕਟ 1 ਮਹਿਮਾਨਾਂ ਨੂੰ ਰਾਸ਼ਟਰਪਤੀ ਭਵਨ ਦੀ ਮੁੱਖ ਇਮਾਰਤ ਦਾ ਦੌਰਾ ਕਰਵਾਉਂਦਾ ਹੈ, ਉਨ੍ਹਾਂ ਨੂੰ ਇਮਾਰਤ ਦਾ ਅਗਲਾ ਹਿੱਸਾ, ਮੁੱਖ ਕਮਰੇ ਅਤੇ ਲੰਬੇ ਡਰਾਇੰਗ ਰੂਮ ਦਿਖਾਉਂਦਾ ਹੈ।

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 10-01-2025

0

ਬੀਤੇ ਦਿਨ ਦੀਆਂ ਚੋਣਵੀਆਂ ਖਬਰਾਂ 10-01-2025

ਦੇਸ਼ ‘ਚ HMPV ਵਾਇਰਸ ਦੇ 2 ਹੋਰ ਨਵੇਂ ਮਾਮਲੇ ਆਏ ਸਾਹਮਣੇ

ਹਿਊਮਨ ਮੇਟਾਪਨੀਓਮੋਵਾਇਰਸ (HMPV) ਵਰਗੇ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ। ਪਹਿਲਾ ਮਾਮਲਾ ਉੱਤਰ ਪ੍ਰਦੇਸ਼ ਦਾ ਹੈ। ਲਖਨਊ ਵਿੱਚ ਇੱਕ 60 ਸਾਲਾ…. ਹੋਰ ਪੜ੍ਹੋ

ਤਿਰੂਪਤੀ ਬਾਲਾਜੀ ਮੰਦਰ ‘ਚ ਭਗਦੜ, 6 ਲੋਕਾਂ ਦੀ ਮੌ/ਤ, ਕਈ ਜ਼ਖਮੀ

ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਬਾਲਾਜੀ ਮੰਦਰ ‘ਚ ਵੈਕੁੰਠ ਦੁਆਰ ਦਰਸ਼ਨ ਟਿਕਟ ਕਾਊਂਟਰ ਨੇੜੇ ਬੁੱਧਵਾਰ ਦੇਰ ਰਾਤ ਭਗਦੜ ਮੱਚ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖਮੀ ਹੋ…. ਹੋਰ ਪੜੋ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਸ਼ਿਫਾਰਸ਼

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ‘ਚ ਬੱਚਿਆਂ ਦੀ ਸਹੂਲਤ ਲਈ ਸਮਾਂ…. ਹੋਰ ਪੜੋ

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ

ਮੋਗਾ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉਕਤ ਨੌਜਵਾਨ ਮਹਿਜ 3 ਕੁ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ 26 ਸਾਲ ਜੋ ਕੈਨੇਡਾ…. ਹੋਰ ਪੜੋ

ਵੇਰਕਾ ਦੇ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ‘ਤੇ ਬੈਠਣ ਦੀ ਚੇਤਾਵਨੀ

ਵੇਰਕਾ ਦੇ ਮੁਲਾਜ਼ਮ ਪਿਛਲੇ 3 ਦਿਨਾਂ ਤੋਂ ਵੇਰਕਾ ਹੈੱਡ ਆਫਿਸ ,ਚੰਡੀਗੜ੍ਹ ਹੜਤਾਲ ‘ਤੇ ਚੱਲ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਵੇਰਕਾ ਵੱਲੋਂ ਆਪਣੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਗਿਆ…. ਹੋਰ ਪੜੋ

 

ਸਕਾਰਾਤਮਕ ਵਿਚਾਰ

0
Positive thoughts

ਕੁਝ ਸਵਾਲ ਜ਼ਿੰਦਗੀ ਦੇ ਅਜਿਹੇ ਹੁੰਦੇ ਹਨ…
ਜਿੰਨਾ ਦਾ ਜਵਾਬ ਬੰਦਾ ਨਹੀਂ ਵਕਤ ਦਿੰਦਾ ਹੈ…

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-01-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 10-01-2025

ਸ਼ੁੱਕਰਵਾਰ, ੨੭ ਪੋਹ (ਸੰਮਤ ੫੫੬ ਨਾਨਕਸ਼ਾਹੀ)

10-01-2025
ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਸ਼ੁੱਕਰਵਾਰ, ੨੭ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੭੦)
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ॥

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

ਮਨੁੱਖ ਦੀ ਸਮਝ ਓਨੀ ਉੱਚੀ ਹੋਵੇਗੀ ਜਿਨ੍ਹਾਂ ਉਸਦਾ ਸੁਣਨਾ ਗਹਿਰਾ ਹੋਵੇਗਾ

0
A man's understanding will be as high as his hearing will be

ਮਨੁੱਖ ਦੀ ਸਮਝ ਓਨੀ ਉੱਚੀ ਹੋਵੇਗੀ
ਜਿਨ੍ਹਾਂ ਉਸਦਾ ਸੁਣਨਾ ਗਹਿਰਾ ਹੋਵੇਗਾ

 

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ

0

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ

 ਮੋਗਾ ਦੇ ਪਿੰਡ ਬਿਲਾਸਪੁਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉਕਤ ਨੌਜਵਾਨ ਮਹਿਜ 3 ਕੁ ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ 26 ਸਾਲ ਜੋ ਕੈਨੇਡਾ ਵਿਖੇ ਗਿਆ ਸੀ ਉਸ ਦੀ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਪਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਅਟੈਕ ਹੋਇਆ ਤੇ ਉਸ ਦੀ ਮੌਤ ਹੋ ਗਈ। ਲਵਪ੍ਰੀਤ ਦੀ ਮੌਤ ਦੀ ਖ਼ਬਰ ਸੁਣਦਿਆਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਲੋਂ ਚਾਈਨਾ ਡੋਰ ਦੇ ਖਿਲਾਫ ਚਲਾਈ ਗਈ ਖਾਸ ਮੁਹਿੰਮ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਲੋਂ ਚਾਈਨਾ ਡੋਰ ਦੇ ਖਿਲਾਫ ਚਲਾਈ ਗਈ ਖਾਸ ਮੁਹਿੰਮ

0

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਲੋਂ ਚਾਈਨਾ ਡੋਰ ਦੇ ਖਿਲਾਫ ਚਲਾਈ ਗਈ ਖਾਸ ਮੁਹਿੰਮ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ  ਦਿਸ਼ਾ ਨਿਰਦੇਸ਼ਾਂ ਤੇ ਚਾਈਨਾ ਡੋਰ ( ਖੂਨੀ ਡੋਰ )ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ ਜਿਸਦੇ ਚਲਦੇ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਡਰੋਨ ਮੁੱਹਈਆ ਕਰਵਾਏ ਗਏ ਹਨ ਜਿਸਦੇ ਚਲਦੇ ਸਾਡੀ ਪੁਲਿਸ ਟੀਮ ਵੱਲੋਂ ਲਗਾਤਾਰ ਚਾਈਨਾ ਡੋਰ ਦੇ ਖਿਲਾਫ ਜਾਰੀ ਮੁਹਿੰਮ ਨੂੰ ਸਖਤੀ ਨਾਲ ਲਾਗੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਅੰਮ੍ਰਿਤਸਰ ਸਾਊਥ ਦੇ ਏਸੀਪੀ ਪਰਵੇਸ਼ ਚੋਪੜਾ ਦੇ ਵੱਲੋਂ ਥਾਣਾ ਸੀ ਡਵੀਜਨ ਦੇ ਖੇਤਰ ਵਿਖੇ ਡਰੋਨ ਦੀ ਮਦਦ ਨਾਲ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਖਿਲਾਫ਼ ਨਜ਼ਰ ਰੱਖੀ ਜਾ ਰਹੀ ਹੈ।

ਪਤੰਗਬਾਜ਼ੀ ਚਾਈਨਾ ਡੋਰ ਨਾਲ ਕਰਨ ਵਾਲਿਆ ‘ਤੇ ਨਜਰ

ਅੰਮ੍ਰਿਤਸਰ ਸਾਊਥ ਦੇ ਏਸੀਪੀ ਪਰਵੇਸ਼ ਚੋਪੜਾ ਨੇ ਦੱਸਿਆ ਕਿ ਹੁਣ ਤੱਕ ਸਾਊਥ ਡਵੀਜਨ  ਦੇ ਸਾਰੇ ਥਾਣਿਆਂ ਵਿੱਚ ਹੁਣ ਤੱਕ ਅਲੱਗ ਅਲੱਗ ਮਾਮਲੇ ਦਰਜ ਕੀਤੇ ਗਏ ਹਨ ਤੇ ਸਾਡੇ ਵੱਲੋਂ ਡਰੋਨ ਨੂੰ ਉਡਾਕੇ ਪਤੰਗਬਾਜ਼ੀ ਚਾਈਨਾ ਡੋਰ ਨਾਲ ਕਰਨ ਵਾਲਿਆ ‘ਤੇ ਨਜਰ ਰੱਖੀ ਜਾ ਰਹੀ ਹੈ ਉਣਾ ਕਿਹਾ ਕਿ ਇਹ ਖੂਨੀ ਡੋਰ ਹੈ ਇਸਦਾ ਇਸਤੇਮਾਲ ਨਾ ਕੀਤਾ ਜਾਵੇ ਜੇਕਰ ਪਤੰਗਬਾਜ਼ੀ ਕਰਨੀ ਹੈ ਤਾਂ ਧਾਗੇ ਦੀ ਡੋਰ ਨਾਲ ਕੀਤੀ ਜਾਵੇ।

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਸ਼ਿਫਾਰਸ਼ || Latest News

ਉਹਨਾਂ ਨੇ ਕਿਹਾ ਕਿ ਹੁਣ ਡਰੋਨ ਦੀ ਮਦਦ ਦੇ ਨਾਲ ਚਾਈਨੀਜ ਡੋਰ ਦੇ ਨਾਲ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ਤੇ ਰੱਖੀ ਜਾ ਰਹੀ ਹੈ ਨਜ਼ਰ, ਉਹਨਾਂ ਨੇ ਕਿਹਾ ਕਿ ਜਿਹੜਾ ਵੀ ਬੱਚਾ ਚਾਈਨਾ ਡੋਰ ਦੇ ਨਾਲ ਪਤੰਗਬਾਜੀ ਕਰਦਾ ਵਿਖਾਈ ਦੇ ਰਿਹਾ ਹੈ ਉਸ ਨੂੰ ਬੁਲਾਇਆ ਜਾ ਰਿਹਾ ਹੈ ਅਤੇ ਸਮਝਾਇਆ ਜਾ ਰਿਹਾ ਹੈ ਕੀ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ। ਅਤੇ ਉਸ ਤੋਂ ਪੁੱਛਿਆ ਵੀ ਜਾ ਰਿਹਾ ਹੈ ਕਿ ਉਸ ਨੇ ਚਾਈਨਾ ਡੋਰ ਕਿੱਥੋਂ ਖਰੀਦੀ ਹੈ, ਫੇਰ ਉਸ ਦੁਕਾਨਦਾਰ ਦੇ ਕੋਲ ਜਾ ਕੇ ਉਸ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ, ਏਸੀਪੀ ਪਰਵੇਸ਼ ਚੋਪੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਤੋਂ ਬਚਿਆ ਜਾਵੇ ਆਪਣੇ ਮਨੋਰੰਜਨ ਲਈ ਪੰਛੀਆਂ ਤੇ ਮਨੁੱਖੀ ਜ਼ਿੰਦਗੀ ਨੂੰ ਖਤਰੇ ਵਿੱਚ ਨਾ ਪਾਇਆ ਜਾਵੇ, ਜੇ ਪਤੰਗਬਾਜ਼ੀ ਕਰਨੀ ਹੈ ਤਾਂ ਰਵਾਇਤੀ ਡੋਰ ਦਾ ਇਸਤੇਮਾਲ ਕੀਤਾ ਜਾਵੇ।

ਉਹਨਾਂ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਹੋਰ ਵੀ ਸਖਤੀ ਨਾਲ ਰੋਜਾਨਾ ਡਰੋਨ ਦੀ ਸਹਾਇਤਾ ਦੇ ਨਾਲ ਲੋਕਾਂ ਦੇ ਘਰਾਂ ਦੀਆਂ ਛੱਤਾਂ ਦੇ ਉੱਤੇ ਜਾ ਕੇ ਜਿਹੜੇ ਬੱਚੇ ਜਾਂ ਨੌਜਵਾਨ ਚਾਈਨਾ ਡੋਰ ਦੇ ਨਾਲ ਗੁੱਡੀ ਉਡਾਉਂਦੇ ਨੇ ਉਹਨਾਂ ਨੂੰ ਕੈਮਰੇ ਚ ਕੈਦ ਕੀਤਾ ਜਾਂਦਾ ਉਸ ਤੋਂ ਬਾਅਦ ਉਹਨਾਂ ਦੇ ਮਾਪਿਓ ਨੂੰ ਥਾਣੇ ਤੇ ਬੁਲਾਇਆ ਜਾਂਦਾ ਹੈ ਤੇ ਵੀਡੀਓ ਦਿਖਾ ਕੇ ਵਾਰਨਿੰਗ ਦਿੱਤੀ ਜਾਂਦੀ ਹੈ ਅੱਗੇ ਤੋਂ ਅਗਰ ਉਹਨਾਂ ਨੇ ਅਜਿਹਾ ਕੀਤਾ ਤਾਂ ਉਹਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਸ਼ਿਫਾਰਸ਼ || Latest News

0

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਸ਼ਿਫਾਰਸ਼

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ‘ਚ ਬੱਚਿਆਂ ਦੀ ਸਹੂਲਤ ਲਈ ਸਮਾਂ ਬਦਲਣ ਦੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਵਿਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਇਸ ਤੋਂ ਇਲਾਵਾ ਬਹੁਤੀ ਸਰਦੀ ਹੋਣ ਕਾਰਣ ਸਕੂਲਾਂ ਦੇ ਛੋਟੇ ਬੱਚੇ ਸਕੂਲ ਆਉਣ ਤੋਂ ਗੁਰੇਜ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸਹੂਲਤ ਲਈ 31 ਜਨਵਰੀ ਤੱਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜ਼ੇ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਸ਼ਿਫਾਰਸ਼ ਕੀਤੀ ਗਈ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਧੁੰਦ ਕਾਰਨ ਸਕੂਲੀ ਬੱਸਾਂ ਦੇ ਐਕਸੀਡੈਂਟ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਕਮਿਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ।

ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

0
Punjab Government promoted 10 CDPOs as DPOs: Dr. Baljit Kaur

ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਮਹਿਲਾਵਾਂ ਅਤੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਨਵੇਂ ਆਂਗਣਵਾੜੀ ਸੈਂਟਰਾਂ ਦਾ ਨਿਰਮਾਣ, ਮੌਜੂਦਾ ਆਂਗਣਵਾੜੀ ਸੈਂਟਰਾਂ ਨੂੰ ਅਪਗ੍ਰੇਡ ਕਰਨਾ, ਸੈਂਨੀਟੇਸ਼ਨ ਸੁਵਿਧਾਵਾਂ ਦੇ ਪ੍ਰਬੰਧ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਫਰਨੀਚਰ ਆਦਿ ਦੀ ਵਿਵਸਥਾ ਕਰਨਾ ਹੈ। ਉਹਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਆਂਗਣਵਾੜੀ ਸੈਂਟਰਾਂ ਵਿੱਚ ਬਾਲਾ ਪ੍ਰਿਟਿੰਗ ਵੀ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕਰਨਾ ਨਹੀਂ ਹੈ,  ਇਹ ਪ੍ਰੋਜੈਕਟ ਬੱਚਿਆਂ ਦੇ ਸਰੀਰਕ, ਬੋਧਾਤਮਕ ਅਤੇ ਭਾਵਨਾਤਮਕ ਵਿਕਾਸ ਲਈ ਅਨੁਕੂਲ ਵਾਤਾਵਰਣ ਬਣਾਉਣ ਦੀ ਪਹਿਲਕਦਮੀ ਕਰਨਾ ਹੈ।

ਦੇਸ਼ ‘ਚ HMPV ਵਾਇਰਸ ਦੇ 2 ਹੋਰ ਨਵੇਂ ਮਾਮਲੇ ਆਏ ਸਾਹਮਣੇ || Latest News

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਹਿਲੇ ਪੜਾਅ ਵਿੱਚ 1000 ਆਂਗਣਵਾੜੀ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।  ਇਨ੍ਹਾਂ ਵਿੱਚੋਂ 56 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ 644 ਉਸਾਰੀ ਅਧੀਨ ਹਨ।  ਇਸ ਤੋਂ ਇਲਾਵਾ, ਬਾਕੀ 300 ਆਂਗਣਵਾੜੀ ਸੈਂਟਰਾਂ ਵਿੱਚੋਂ 156 ਆਂਗਣਵਾੜੀ ਸੈਂਟਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਨਾਂ ਦਾ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਨਵੇਂ ਕੇਂਦਰਾਂ ਦੀ ਉਸਾਰੀ ਕਰਨ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਭਰ ਵਿੱਚ ਮੌਜੂਦਾ 350 ਆਂਗਣਵਾੜੀ ਕੇਂਦਰਾਂ ਨੂੰ ਅਪਗ੍ਰੇਡ ਕਰ ਰਹੀ ਹੈ। ਇਹਨਾਂ ਲਈ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਅੱਪਗਰੇਡ ਕੀਤੇ ਗਏ ਕੇਂਦਰਾਂ ਵਿੱਚ ਲਾਭਪਾਤਰੀਆਂ ਲਈ ਬਿਹਤਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਬਿਹਤਰ ਸੁਵਿਧਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਦਾ ਟੀਚਾ ਜਲਦ ਹੀ ਸਾਰੇ ਅਪਗ੍ਰੇਡ ਆਂਗਣਵਾੜੀ ਸੈਟਰਾਂ ਨੂੰ ਪੂਰਾ ਕਰਨ ਦਾ ਹੈ, ਜੋ ਕਿ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਆਪਣੀ ਵਚਨਬੱਧਤਾ ਦਰਸਾਉਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ 2162 ਨਵੇਂ ਟਾਇਲਟਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਲਈ ਸਰਕਾਰ ਵੱਲੋ 7.78 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸੇ ਤਰ੍ਹਾਂ ਹੀ 353 ਆਂਗਣਵਾੜੀ ਸੈਂਟਰਾਂ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 35.30 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਮੋਗਾ ਅਤੇ ਫਿਰੋਜ਼ਪੁਰ ਵਿੱਚ 100 ਆਂਗਣਵਾੜੀ ਸੈਂਟਰਾਂ ਨੂੰ “ਸਕਸ਼ਮ ਆਂਗਨਵਾੜੀ ਸੈਂਟਰਾਂ” ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਲਈ ਕੁੱਲ 94.80 ਲੱਖ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਇਸ ਅਧੀਨ ਬੁਨਿਆਦੀ ਢਾਂਚਾ ਅਪਗ੍ਰੇਡ ਕਰਨਾ, ਆਰ.ਓ ਯੂਨਿਟ, ਐਲ.ਈ.ਡੀ, ਫਰਨੀਚਰ ਅਤੇ ਪੋਸ਼ਨ ਵਾਟਿਕਾ ਵੀ ਲਗਾਈ ਜਾਵੇਗੀ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਆਈ.ਸੀ.ਡੀ.ਐਸ ਪ੍ਰੋਗਰਾਮ 1975 ਵਿੱਚ ਪੰਜਾਬ ਵਿੱਚ ਬਲਾਕ ਨੂਰਪੁਰ ਬੇਦੀ ਜ਼ਿਲ੍ਹਾ ਰੂਪਨਗਰ ਤੋਂ ਸ਼ੁਰੂ ਹੋਇਆ ਸੀ,  ਇਸ ਸਕੀਮ ਨੂੰ 50 ਸਾਲ ਮੁਕੰਮਲ ਹੋਣ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸੂਬੇ ਦੇ 21,851 ਆਂਗਣਵਾੜੀ ਸੈਂਟਰਾਂ ਲਈ 21.85 ਕਰੋੜ ਰੁਪਏ ਫਰਨੀਚਰ ਲਈ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਾਲੂ ਸਾਲ ਦੌਰਾਨ ਆਂਗਣਵਾੜੀ ਸੈਂਟਰਾਂ ਦੇ ਬੁਨਿਆਂਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ।

ਸੰਯੁਕਤ ਕਿਸਾਨ ਮੋਰਚੇ ਦਾ ਅੰਦੋਲਨ ਨੂੰ ਸਮਰਥਨ || Latest News

ਇਕ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਜਲਦ ਹੀ 3000 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਭਰਤੀ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਪਿਛਲੇ ਸਾਲ ਵੀ ਨਿਰੋਲ ਮੈਰਿਟ ਤੇ 5000 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਕੀਤੀ ਗਈ ਸੀ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਅਤੇ ਗੁਲਬਹਾਰ ਸਿੰਘ ਤੂਰ ਵੀ ਮੌਜੂਦ ਸਨ।

ਸੰਯੁਕਤ ਕਿਸਾਨ ਮੋਰਚੇ ਦਾ ਅੰਦੋਲਨ ਨੂੰ ਸਮਰਥਨ || Latest News

0

ਸੰਯੁਕਤ ਕਿਸਾਨ ਮੋਰਚੇ ਦਾ ਅੰਦੋਲਨ ਨੂੰ ਸਮਰਥਨ

ਪੰਜਾਬ ਦੇ ਮੋਗਾ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ (SKM) ਦੀ ਮਹਾਪੰਚਾਇਤ ਹੋਈ। ਮਹਾਪੰਚਾਇਤ ‘ਚ ਇਹ ਫੈਸਲਾ ਕੀਤਾ ਗਿਆ ਹੈ ਕਿ ਸਮੂਹ ਕਿਸਾਨ ਜਥੇਬੰਦੀਆਂ ਇੱਕਮੁੱਠ ਹੋ ਕੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੀਆਂ। ਇਸ ਦੇ ਲਈ ਮਹਾਪੰਚਾਇਤ ‘ਚ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ‘ਤੇ ਸਾਰੀਆਂ ਯੂਨੀਅਨਾਂ ਦੇ ਆਗੂਆਂ ਨੇ ਸਹਿਮਤੀ ਜਤਾਈ।

ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਕਿਸਾਨ ਅੰਦੋਲਨ ਵਿੱਚ ਸ਼ਾਮਲ ਐਸ.ਕੇ.ਐਮ ਅਤੇ ਕਿਸਾਨ ਯੂਨੀਅਨਾਂ ਸ਼ਾਮਲ ਹੋਣਗੀਆਂ। ਇਸ ਤੋਂ ਪਹਿਲਾਂ ਕੇਵਲ ਜਗਜੀਤ ਸਿੰਘ ਡੱਲੇਵਾਲ ਦਾ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਸਰਵਣ ਸਿੰਘ ਪੰਧੇਰ ਦਾ ਕਿਸਾਨ ਮਜ਼ਦੂਰ ਮੋਰਚਾ ਪਿਛਲੇ ਕਰੀਬ 11 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਵਿੱਚ ਮੋਰਚਾ ਸੰਭਾਲ ਰਹੇ ਹਨ।

ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਮੁਅੱਤਲ || Punjab News

ਇਸ ਦੇ ਨਾਲ ਹੀ ਭਲਕੇ (ਸ਼ੁੱਕਰਵਾਰ) ਨੂੰ 101 ਕਿਸਾਨਾਂ ਦਾ ਜਥਾ 6 ਮੈਂਬਰੀ ਕਮੇਟੀ ਸਮੇਤ ਖਨੌਰੀ ਮੋਰਚੇ ਵਿੱਚ ਜਾਵੇਗਾ। ਉਥੇ ਮਹਾਪੰਚਾਇਤ ‘ਚ ਪਾਸ ਪ੍ਰਸਤਾਵ ਨੂੰ ਫਰੰਟ ਦੇ ਨੇਤਾਵਾਂ ਦੇ ਸਾਹਮਣੇ ਰੱਖਿਆ ਜਾਵੇਗਾ। ਪ੍ਰਸਤਾਵ ‘ਤੇ ਵੀ ਸਹਿਮਤੀ ਲਈ ਜਾਵੇਗੀ। ਇਸ ਤੋਂ ਬਾਅਦ 15 ਜਨਵਰੀ ਨੂੰ ਪਟਿਆਲਾ ਵਿੱਚ ਏਕਤਾ ਲਈ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਸੰਘਰਸ਼ ਨੂੰ ਲੈ ਕੇ ਅਗਲੀ ਰਣਨੀਤੀ ਬਣਾਈ ਜਾਵੇਗੀ।

26 ਜਨਵਰੀ ਨੂੰ ਟਰੈਕਟਰ ਮਾਰਚ

ਮਹਾਪੰਚਾਇਤ ਦੇ ਮੰਚ ਤੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਹੋਣ ਵਾਲੇ ਮਾਰਚ ਖਿਲਾਫ ਕੋਈ ਵੀ ਕਿਸਾਨ ਆਗੂ ਬਿਆਨਬਾਜ਼ੀ ਨਹੀਂ ਕਰੇਗਾ। ਨਾਲ ਹੀ ਸਰਕਾਰ ਤੋਂ ਮੰਗਾਂ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮਹਾਪੰਚਾਇਤ ਵਿੱਚ ਫੈਸਲਾ ਕੀਤਾ ਗਿਆ ਹੈ ਕਿ 13 ਜਨਵਰੀ ਨੂੰ ਤਹਿਸੀਲ ਪੱਧਰ ’ਤੇ ਕੇਂਦਰ ਦੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਦੇ ਨਾਲ ਹੀ 26 ਜਨਵਰੀ ਨੂੰ ਟਰੈਕਟਰ ਮਾਰਚ ਵੀ ਕੱਢਿਆ ਜਾਵੇਗਾ। ਆਗੂਆਂ ਨੇ ਕਿਹਾ ਹੈ ਕਿ ਜੇਕਰ ਸਹਿਮਤੀ ਬਣੀ ਤਾਂ ਇਹ ਪ੍ਰੋਗਰਾਮ ਸਾਂਝੇ ਤੌਰ ’ਤੇ ਵੀ ਕੀਤਾ ਜਾ ਸਕਦਾ ਹੈ।