Home Blog Page 995

ਪੰਜਾਬੀ ਨੌਜਵਾਨ ਬੇਲਾਰੂਸ ਦੇ ਜੰਗਲ ’ਚ ਲਾਪਤਾ, ਇਟਲੀ ਭੇਜਣ ਦੇ ਚੱਕਰ ’ਚ ਏਜੰਟਾਂ ਨੇ ਕੀਤਾ ਧੋਖਾ || Latest News

0

ਪੰਜਾਬੀ ਨੌਜਵਾਨ ਬੇਲਾਰੂਸ ਦੇ ਜੰਗਲ ’ਚ ਲਾਪਤਾ, ਇਟਲੀ ਭੇਜਣ ਦੇ ਚੱਕਰ ’ਚ ਏਜੰਟਾਂ ਨੇ ਕੀਤਾ ਧੋਖਾ

ਚੰਗੀ ਨੌਕਰੀ ਦੀ ਲਾਲਸਾ ਵਿੱਚ ਇੱਕ ਦੇਸ਼ ਛੱਡ ਕੇ ਦੂਜੇ ਦੇਸ਼ ਜਾਂਦੇ ਹੋਏ ਬੇਲਾਰੂਸ ਦੇ ਜੰਗਲਾਂ ਵਿੱਚ ਗੁੰਮ ਹੋਏ ਰੂਪਨਗਰ ਦੇ ਪਿੰਡ ਘਨੌਲੀ ਦੀ ਦਸਮੇਸ਼ ਨਗਰ ਕਾਲੋਨੀ ਦਾ ਨੌਜਵਾਨ ਦਾ 11 ਮਹੀਨੇ ਬਾਅਦ ਵੀ ਕੋਈ ਥਹੁ-ਪਤਾ ਨਹੀਂ ਲੱਗਾ। ਲਾਪਤਾ ਨੌਜਵਾਨ ਸੁਖਵਿੰਦਰ ਸਿੰਘ ਉਰਫ ਸੁੱਖਾ (30) ਦੇ ਪਿਤਾ ਜਸਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸੁਖਵਿੰਦਰ ਸਿੰਘ ਜੁਲਾਈ 2022 ’ਚ ਤੁਰਕੀ ਗਿਆ ਸੀ ਜਿੱਥੇ ਉਸ ਨੇ ਇੱਕ ਹੋਟਲ ਵਿੱਚ ਕੰਮ ਕੀਤਾ ਅਤੇ ਤੁਰਕੀ ਦੀ ਨਾਗਰਿਕਤਾ ਵੀ ਹਾਸਲ ਕੀਤੀ।

ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖਬਰ! ਪੰਜਾਬ ‘ਚ ਇਸ ਅਹੁਦੇ ‘ਤੇ ਨਿਕਲੀਆਂ ਭਰਤੀਆਂ, ਪੜੋ ਵੇਰਵਾ

ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਹ ਰਿਸ਼ਤੇਦਾਰ ਕੋਮਲ ਗਿੱਲ ਜੋ ਕਿ ਆਪਣੇ ਪਰਿਵਾਰ ਸਮੇਤ ਇਟਲੀ ਰਹਿ ਰਿਹਾ ਸੀ, ਕੋਲ ਆਇਆ ਅਤੇ ਉਸ ਨੇ ਸੁਖਵਿੰਦਰ ਸਿੰਘ ਅਤੇ ਉਸ ਦੇ ਇਕ ਹੋਰ ਸਾਥੀ ਨੂੰ ਲਾਲਚ ਦਿੱਤਾ ਕਿ ਜੇ ਉਹ ਇਟਲੀ ਆ ਜਾਵੇ ਤਾਂ ਉਹ ਉਨ੍ਹਾਂ ਨੂੰ ਚੰਗੀਆਂ ਨੌਕਰੀਆਂ ਦਿਵਾ ਦੇਵੇਗਾ, ਉੱਥੇ ਪਰਿਵਾਰ ਅਨੁਸਾਰ ਰਿਸ਼ਤੇਦਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਇਟਲੀ ਲੈ ਜਾਵੇਗਾ ਅਤੇ ਕੰਮ ਹੋਣ ਤੋਂ ਬਾਅਦ ਪੈਸੇ ਲਵੇਗਾ।

ਤੁਰਕੀ ‘ਚ ਨੌਕਰੀ ਤੋਂ ਅਸਤੀਫਾ

ਉਨ੍ਹਾਂ ਨੇ ਦੱਸਿਆ ਕਿ ਸੁੱਖਾ ਅਤੇ ਉਸ ਦੇ ਸਾਥੀ ਆਕਾਸ਼ ਨੇ ਉਸ ਦੀ ਸਲਾਹ ‘ਤੇ ਚੱਲਦਿਆਂ ਤੁਰਕੀ ‘ਚ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਅਤੇ ਏਜੰਟ ਦੀਆਂ ਹਦਾਇਤਾਂ ਅਨੁਸਾਰ ਦੋਵੇਂ ਨੌਜਵਾਨ ਕਿਰਗਿਸਤਾਨ ਤੋਂ ਟੂਰਿਸਟ ਵੀਜ਼ਾ ਲਗਵਾ ਕੇ ਉੱਥੇ ਚਲੇ ਗਏ ਅਤੇ ਕੁਝ ਦਿਨ ਉੱਥੇ ਰਹਿਣ ਤੋਂ ਬਾਅਦ ਏਜੰਟਾਂ ਨੇ ਦੋਵਾਂ ਤੋਂ ਲੱਖਾਂ ਰੁਪਏ ਲੈ ਕੇ ਉਨ੍ਹਾਂ ਨੂੰ ਇਟਲੀ ਦੀ ਬਜਾਏ ਰੂਸ ਦੇ ਸ਼ਹਿਰ ਮਾਸਕੋ ਭੇਜ ਦਿੱਤਾ ਜਿੱਥੇ ਉਸ ਨੂੰ ਰਹਿਣ ਲਈ ਦਿੱਤੇ ਗਏ ਕਮਰੇ ਵਿੱਚ ਪਹਿਲਾਂ ਹੀ 18 ਵਿਅਕਤੀ ਮੌਜੂਦ ਸਨ।

ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖਬਰ! ਪੰਜਾਬ ‘ਚ ਇਸ ਅਹੁਦੇ ‘ਤੇ ਨਿਕਲੀਆਂ ਭਰਤੀਆਂ, ਪੜੋ ਵੇਰਵਾ

0

ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖਬਰ! ਪੰਜਾਬ ‘ਚ ਇਸ ਅਹੁਦੇ ‘ਤੇ ਨਿਕਲੀਆਂ ਭਰਤੀਆਂ, ਪੜੋ ਵੇਰਵਾ

ਚੰਡੀਗੜ੍ਹ : ਪੰਜਾਬ ‘ਚ ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਲੋਕ ਸੇਵਾ ਕਮਿਸ਼ਨ, PPSC ਨੇ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ-2025 ਲਈ ਅਰਜ਼ੀਆਂ ਮੰਗੀਆਂ ਹਨ। ਜਿਹੜੇ ਉਮੀਦਵਾਰ ਪ੍ਰੀਖਿਆ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ PPSC ਦੀ ਅਧਿਕਾਰਤ ਵੈੱਬਸਾਈਟ ppsc.gov.in ‘ਤੇ ਜਾ ਸਕਦੇ ਹਨ ਅਤੇ ਸਿੱਧਾ ਲਿੰਕ ਪ੍ਰਾਪਤ ਕਰ ਸਕਦੇ ਹਨ। ਰਜਿਸਟ੍ਰੇਸ਼ਨ ਪ੍ਰਕਿਰਿਆ 3 ਜਨਵਰੀ ਨੂੰ ਸ਼ੁਰੂ ਹੋ ਚੁੱਕੀ ਅਤੇ 31 ਜਨਵਰੀ, 2025 ਨੂੰ ਖਤਮ ਹੋਵੇਗੀ। ਇਸ ਭਰਤੀ ਮੁਹਿੰਮ ਤਹਿਤ 322 ਅਸਾਮੀਆਂ ਭਰੀਆਂ ਜਾਣਗੀਆਂ।

ਅਸਾਮੀਆਂ ਦੇ ਵੇਰਵੇ-

PCS (ਕਾਰਜਕਾਰੀ ਸ਼ਾਖਾ): 46 ਅਸਾਮੀਆਂ

ਡਿਪਟੀ ਸੁਪਰਡੈਂਟ ਆਫ਼ ਪੁਲਿਸ: 17 ਅਸਾਮੀਆਂ

ਤਹਿਸੀਲਦਾਰ: 27 ਅਸਾਮੀਆਂ

ਆਬਕਾਰੀ ਅਤੇ ਕਰ ਅਧਿਕਾਰੀ (ਈਟੀਓ): 121 ਅਸਾਮੀਆਂ

ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ : 13 ਅਸਾਮੀਆਂ

ਬਲਾਕ ਵਿਕਾਸ ਅਤੇ ਪੰਚਾਇਤ ਅਫਸਰ: 49 ਅਸਾਮੀਆਂ

ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ: 21 ਅਸਾਮੀਆਂ

ਲੇਬਰ-ਕਮ-ਕੰਸੀਲੀਏਸ਼ਨ ਅਫਸਰ: 3 ਅਸਾਮੀਆਂ

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਧਿਕਾਰੀ: 12 ਅਸਾਮੀਆਂ

ਸ਼ੰਭੂ ਬਾਰਡਰ ‘ਤੇ ਕਿਸਾਨ ਵੱਲੋਂ ਖੁ.ਦ.ਕੁਸ਼ੀ ਦੀ ਕੋਸ਼ਿਸ਼, ਹਾਲਤ ਨਾਜ਼ੁਕ

 

ਸ਼ੰਭੂ ਬਾਰਡਰ ‘ਤੇ ਕਿਸਾਨ ਵੱਲੋਂ ਖੁ.ਦ.ਕੁਸ਼ੀ ਦੀ ਕੋਸ਼ਿਸ਼, ਹਾਲਤ ਨਾਜ਼ੁਕ || Farmers Protest

0

ਸ਼ੰਭੂ ਬਾਰਡਰ ‘ਤੇ ਕਿਸਾਨ ਵੱਲੋਂ ਖੁ.ਦ.ਕੁਸ਼ੀ ਦੀ ਕੋਸ਼ਿਸ਼, ਹਾਲਤ ਨਾਜ਼ੁਕ

ਚੰਡੀਗੜ੍ਹ : ਸ਼ੰਭੂ ਬਾਰਡਰ ਉੱਤੇ ਲੱਗੇ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਕਿਸਾਨੀ ਮੰਗਾਂ ਪੂਰੀਆਂ ਨਾ ਹੁੰਦੀਆਂ ਦੇਖ ਕਿਸਾਨ ਨੇ ਤੰਗ ਆ ਕੇ ਸਲਫਾਸ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਕਿਸਾਨ ਦੀ ਪਛਾਣ ਰੇਸ਼ਮ ਸਿੰਘ, ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਵਜੋਂ ਹੋਈ ਹੈ। ਫਿਲਹਾਲ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

14 ਦਸੰਬਰ ਨੂੰ ਵੀ ਇਕ ਕਿਸਾਨ ਨੇ ਚੁਕਿਆ ਸੀ ਅਜਿਹਾ ਕਦਮ

ਮੌਕੇ ਤੇ ਮੌਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਨਿਗਲ ਲਿਆ ਸੀ। ਇਸ ਬਾਰੇ ਜਿਵੇਂ ਹੀ ਹੋਰ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਸਨੂੰ ਨੂੰ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਇਕ ਕਿਸਾਨ ਰਣਜੋਧ ਸਿੰਘ ਨੇ ਸਲਫਾਸ ਨਿਗਲ ਲਈ ਸੀ। ਉਹ ਦਿੱਲੀ ਕੂਚ ਰੋਕੇ ਜਾਣ ਤੋਂ ਨਾਰਾਜ਼ ਸੀ। ਕਰੀਬ 4 ਦਿਨਾਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।

ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ

ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ || Punjab News

0

ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ, ਰਾਕੇਸ਼ ਟਿਕੈਤ ਹੋਣਗੇ ਸ਼ਾਮਿਲ

ਮੋਗਾ ਵਿੱਚ ਅੱਜ ਕਿਸਾਨਾਂ ਦਾ ਵੱਡਾ ਇਕੱਠ ਹੋਣ ਜਾ ਰਿਹਾ ਹੈ। ਮੋਗਾ ਵਿਖੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 ਤੋਂ 50 ਹਜ਼ਾਰ ਕਿਸਾਨ ਪੁੱਜਣਗੇ। ਇਸ ਮਹਾਂਪੰਚਾਇਤ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।

ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ

ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ। ਦੱਸ ਦਈਏ ਕਿ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਅਜਿਹੇ ‘ਚ ਉਹ ਹੁਣ ਕਿਸੇ ਨਾਲ ਵੀ ਮੁਲਾਕਾਤ ਨਹੀਂ ਕਰਨਗੇ।

ਪੰਜਾਬ ’ਚ ਬਦਲੇਗਾ ਮੌਸਮ, ਅਗਲੇ ਦੋ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ

ਪੰਜਾਬ ’ਚ ਬਦਲੇਗਾ ਮੌਸਮ, ਅਗਲੇ ਦੋ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ || Punjab weather

0

ਪੰਜਾਬ ’ਚ ਬਦਲੇਗਾ ਮੌਸਮ, ਅਗਲੇ ਦੋ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ

ਚੰਡੀਗੜ੍ਹ, 9 ਜਨਵਰੀ: ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲਿਆਂ ਲਈ ਅੱਜ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਹੈ।

ਇਨ੍ਹਾਂ ਜ਼ਿਲਿਆਂ ਚ ਸੰਘਣੀ ਧੁੰਦ ਦਾ ਯੈਲੋ ਅਲਰਟ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਅੱਜ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਔਰੇਂਜ ਅਲਰਟ ਹੈ।

ਤਿਰੂਪਤੀ ਬਾਲਾਜੀ ਮੰਦਰ ‘ਚ ਭਗਦੜ, 6 ਲੋਕਾਂ ਦੀ ਮੌ/ਤ, ਕਈ ਜ਼ਖਮੀ

ਤਿਰੂਪਤੀ ਬਾਲਾਜੀ ਮੰਦਰ ‘ਚ ਭਗਦੜ, 6 ਲੋਕਾਂ ਦੀ ਮੌ/ਤ, ਕਈ ਜ਼ਖਮੀ

0

ਤਿਰੂਪਤੀ ਬਾਲਾਜੀ ਮੰਦਰ ‘ਚ ਭਗਦੜ, 6 ਲੋਕਾਂ ਦੀ ਮੌ/ਤ, ਕਈ ਜ਼ਖਮੀ

ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਬਾਲਾਜੀ ਮੰਦਰ ‘ਚ ਵੈਕੁੰਠ ਦੁਆਰ ਦਰਸ਼ਨ ਟਿਕਟ ਕਾਊਂਟਰ ਨੇੜੇ ਬੁੱਧਵਾਰ ਦੇਰ ਰਾਤ ਭਗਦੜ ਮੱਚ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਉੱਚ ਅਧਿਕਾਰੀਆਂ ਤੋਂ ਫੋਨ ‘ਤੇ ਸਥਿਤੀ ਦੀ ਜਾਣਕਾਰੀ ਲਈ ਅਤੇ ਮੌਕੇ ‘ਤੇ ਜਾ ਕੇ ਰਾਹਤ ਕਾਰਜ ਤੇਜ ਕਰਨ ਦੇ ਆਦੇਸ਼ ਦਿੱਤੇ।

ਬੁਕਿੰਗ ਕਾਊਂਟਰ ‘ਤੇ ਇਕੱਠੇ ਹੋਏ ਹਜ਼ਾਰਾਂ ਲੋਕ

ਟਰੱਸਟ ਮੈਂਬਰ ਨੇ ਦੱਸਿਆ ਕਿ ਟਿਕਟਾਂ ਲਈ 91 ਕਾਊਂਟਰ ਖੋਲ੍ਹੇ ਗਏ ਹਨ। ਕਾਊਂਟਰ ਨੇੜੇ 4 ਹਜ਼ਾਰ ਤੋਂ ਵੱਧ ਸ਼ਰਧਾਲੂ ਲਾਈਨ ਵਿੱਚ ਖੜ੍ਹੇ ਸਨ। ਉਨ੍ਹਾਂ ਨੂੰ ਕਤਾਰ ਲਗਾਉਣ ਲਈ ਕਿਹਾ ਗਿਆ। ਅੱਗੇ ਵਧਣ ਦੀ ਦੌੜ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਭੱਜਦੇ ਹੋਏ ਇੱਕ-ਦੂਜੇ ‘ਤੇ ਡਿੱਗ ਪਏ। ਦੱਸ ਦਈਏ ਕਿ ਤਿਰੁਮਾਲਾ ਤਿਰੂਪਤੀ ਦੇਵਸਥਾਨਮ ਦੁਨੀਆ ਦੇ ਸਭ ਤੋਂ ਮਸ਼ਹੂਰ ਅਤੇ ਸਭ ਤੋਂ ਅਮੀਰ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਇਹ ਆਂਧਰਾ ਪ੍ਰਦੇਸ਼ ਦੇ ਸੇਸ਼ਾਚਲਮ ਪਹਾੜ ‘ਤੇ ਸਥਿਤ ਹੈ।

ਚੀਨੀ ਡੋਰ ਨੂੰ ਰਿਵਾਇਤੀ ਡੋਰ ਨਾਲ ਬਦਲਣ ਲਈ ਪ੍ਰਸ਼ਾਸਨ ਨੇ ਖੋਲਿਆ ਵਿਸ਼ੇਸ਼ ਕਾਊਂਟਰ

ਚੀਨੀ ਡੋਰ ਨੂੰ ਰਿਵਾਇਤੀ ਡੋਰ ਨਾਲ ਬਦਲਣ ਲਈ ਪ੍ਰਸ਼ਾਸਨ ਨੇ ਖੋਲਿਆ ਵਿਸ਼ੇਸ਼ ਕਾਊਂਟਰ

0

ਚੀਨੀ ਡੋਰ ਨੂੰ ਰਿਵਾਇਤੀ ਡੋਰ ਨਾਲ ਬਦਲਣ ਲਈ ਪ੍ਰਸ਼ਾਸਨ ਨੇ ਖੋਲਿਆ ਵਿਸ਼ੇਸ਼ ਕਾਊਂਟਰ

ਅੰਮ੍ਰਿਤਸਰ – ਜਿਲ੍ਹਾ ਪ੍ਰਸ਼ਾਸ਼ਨ ਨੇ ਇਕ ਹੋਰ ਨਿਵੇਕਲੀ ਪਹਿਲ ਕਰਦਿਆਂ ਹੋਇਆ ਵਿਸ਼ੇਸ਼ ਕਾਊਂਟਰ ਖੋਲਿਆ ਹੈ ਜਿੱਥੇ ਚੀਨੀ ਡੋਰ ਦੇਖ ਕੇ ਰਵਾਇਤੀ ਧਾਗੇ ਵਾਲੀ ਡੋਰ ਮੁਫਤ ਵਿੱਚ ਬਦਲੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੌਕੇ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 11 ਜਨਵਰੀ ਤੱਕ ਆਪਣੀ ਚਾਇਨਾ ਦੀ ਡੋਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਮ੍ਹਾ ਕਰਵਾ ਕੇ ਰਵਾਇਤੀ ਧਾਗੇ ਦੀ ਡੋਰ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਅਤੇ ਉਨਾਂ ਵਿਰੁੱਧ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਚਾਈਨਾ ਡੋਰ ਲਿਆਓ ਤੇ ਧਾਗੇ ਦੀ ਡੋਰ ਮੁਫ਼ਤ ਪਾਓ

ਇਸ ਸਬੰਧ ਵਿੱਚ ਅੱਜ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਇਹ ਮੁਹਿੰਮ ਅੱਜ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਚਾਇਨਾ ਡੋਰ ਕਾਫ਼ੀ ਖ਼ਤਰਨਾਕ ਡੋਰ ਹੈ ਜਿਸਨੂੰ ਕਿ ਕਿਲਰ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨਾਂ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਹੜੇ ਵੀ ਲੋਕ ਡੋਰ ਵੇਚ ਰਹੇ ਹਨ ਜਾਂ ਇਸਦਾ ਪ੍ਰਯੋਗ ਕਰ ਰਹੇ ਹਨ ਉਨਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵੀ ਚਾਇਨਾ ਡੋਰ ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨਾਂ ਦੱਸਿਆ ਕਿ ਇਸ ਡੋਰ ਨਾਲ ਜਿੱਥੇ ਮਨੁੱਖੀ ਜਾਨਾਂ ਨੂੰ ਖ਼ਤਰਾ ਹੈ ਉਥੇ ਬੇਜੁਬਾਨ ਜਾਨਵਰ ਵੀ ਇਸਦੀ ਲਪੇਟ ਵਿੱਚ ਆ ਕੇ ਬੇਮੌਤ ਮਾਰੇ ਜਾਂਦੇ ਹਨ। ਉਨਾਂ ਕਿਹਾ ਕਿ ਚਾਇਨਾ ਡੋਰ ਦੇ ਭੰਡਾਰ ਕਰਨ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਤੱਕ ਇਨਾਮ ਵੀ ਦਿੱਤਾ ਜਾਵੇਗਾ ਅਤੇ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਟੋਲ ਫ੍ਰੀ ਨੰਬਰ 1800-180-2810 ਤੇ ਦਿੱਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਨਾਇਲਾਨ, ਪਲਾਸਟਿਕ ਜਾਂ ਚੀਨੀ ਡੋਰ ਜਾਂ ਕਿਸੇ ਹੋਰ ਸੰਥੈਟਿਕ ਡੋਰ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ ਜਾਂ ਕਿਸੇ ਹੋਰ ਤਿੱਖੇ ਸਮੱਗਰੀ ਨਾਲ ਤਿੱਖਾ ਕੀਤਾ ਧਾਗਾ ਦੀ ਨਿਰਮਾਣ ਵਿਕਰੀ, ਸਟੋਰੇਜ, ਖਰੀਦ ਸਪਲਾਈ ਤੇ ਪੂਰਨ ਪਾਬੰਦੀ ਹੈ ਅਤੇ ਜੇਕਰ ਕੋਈ ਇਸਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ 5 ਸਾਲ ਤੱਕ ਦੀ ਕੈਦ ਜਾਂ ਜੁਰਮਾਨਾ ਜੋ ਕਿ ਇਕ ਲੱਖ ਰੁਪਏ ਤੱਕ ਵਧਾਇਆ ਜਾ ਸਕਦਾ ਹੈ ਜਾਂ ਦੋਵੇਂ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ ਹਾਟ ਸਪਾਟ ਖੇਤਰਾਂ ਦੀ ਪਹਿਚਾਣ ਕੀਤੀ ਗਈ ਹੈ, ਜਿਥੇ ਲਗਾਤਾਰ ਨਜ਼ਰ ਰੱਖੀ ਜਾਵੇਗੀ।

ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਨੇ 120 ਨਵਜੰਮੀਆਂ ਲੜਕੀਆਂ ਦੀ ਮਨਾਈ ਲੋਹੜੀ

ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਨੇ 120 ਨਵਜੰਮੀਆਂ ਲੜਕੀਆਂ ਦੀ ਮਨਾਈ ਲੋਹੜੀ

0

ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਨੇ 120 ਨਵਜੰਮੀਆਂ ਲੜਕੀਆਂ ਦੀ ਮਨਾਈ ਲੋਹੜੀ

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਸੱਦੇ ਉੱਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮਾਲ ਰੋਡ ਸਥਿਤ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਵਿਖੇ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਕੈਂਪ ਦੇ ਨਾਲ-ਨਾਲ ਰੋਜ਼ਗਾਰ ਤੇ ਹੁਨਰ ਵਿਕਾਸ ਲਈ ਵਿਸ਼ੇਸ਼ ਕੈਂਪ ਵੀ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜਕੀਆਂ ਹੀ ਸਹੀ ਅਰਥਾਂ ਵਿੱਚ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਲੜਕੇ-ਲੜਕੀ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਸਗੋਂ ਧੀਆਂ ਦੀ ਲੋਹੜੀ ਵੀ ਹਰ ਸਾਲ ਮਨਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਹੋਰ ਬੁਲੰਦ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਬੱਚੀਆਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਚੰਗੀ ਸਿੱਖਿਆ ਦੇਣਾ ਹਰ ਮਾ-ਬਾਪ ਦਾ ਫਰਜ਼ ਬਣਦਾ ਹੈ। ਉਨਾਂ ਕਿਹਾ ਕਿ ਅੱਜ ਸਾਨੂੰ ਮਹਿਲਾ ਸ਼ਸ਼ਕਤੀਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਅੱਜ ਦਾ ਖੇਤਰ ਚਾਹੇ ਕੋਈ ਵੀ ਕਿਉਂ ਨਾ ਹੋਵੇ ਲੜਕੀਆਂ ਹਰ ਖੇਤਰ ਵਿੱਚ ਉਡਾਰੀ ਮਾਰ ਰਹੀਆਂ ਹਨ।

ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਕੀਤਾ ਸਨਮਾਨਿਤ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ 120 ਨਵ ਜੰਮੀਆਂ ਲੜਕੀਆਂ ਦੀ ਲੋਹੜੀ ਮਨਾਉਂਦੇ ਹੋਏ ਭੁੱਗਾ ਬਾਲ੍ਹਿਆ ਗਿਆ। ਡਿਪਟੀ ਕਮਿਸ਼ਨਰ ਨੇ ਬੱਚੀਆਂ ਨਾਲ ਆਪ ਬੋਲੀਆਂ ਪਾ ਕੇ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਕੰਬਲ ਅਤੇ ਲੋਹੜੀ ਨਾਲ ਸਬੰਧਤ ਰਵਾਇਤੀ ਸਾਮਾਨ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਭਧੀਆਂ ਹਾਸਿਲ ਕਰਨ ਵਾਲੀਆਂ 15 ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚੋੱ 5 ਮਹਿਲਾਵਾਂ ਪਿੰਕ ਆਟੋ ਚਾਲਕ ਵੀ ਸਨ।

ਲੜਕੀਆਂ ਦੇ ਅਨੁਪਾਤ ਵਿੱਚ ਹੋਇਆ ਵਾਧਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਯਤਨਾਂ ਸਦਕਾਂ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੇ ਅਨੁਪਾਤ ਵਿੱਚ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਸਾਨੂੰ ਸਮਾਜ ਵਿਚੋਂ ਦਹੇਜ਼ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਲੜਕਿਆਂ ਨੂੰ ਵੀ ਲੜਕੀਆਂ ਦੀ ਇਜ਼ਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਇਕ ਚੰਗੇ ਸਾਮਾਜ ਦੀ ਸਿਰਜਨਾ ਕੀਤੀ ਜਾ ਸਕੇ।

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 09-01-2025

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 09-01-2025

ਕਾਂਗਰਸ ਵੱਲੋਂ ਜੀਵਨ ਸੁਰੱਖਿਆ ਯੋਜਨਾ ਦਾ ਐਲਾਨ, ਮਿਲਣਗੀਆਂ ਇਹ ਸਹੂਲਤਾਂ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਵਿੱਚ ਜੁਟੀਆਂ ਹੋਈਆਂ ਹਨ। ਕਾਂਗਰਸ ਨੇ ਅੱਜ ਦਿੱਲੀ ਵਿਧਾਨ…. ਹੋਰ ਪੜੋ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ 10 ਜਨਵਰੀ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ… ਹੋਰ ਪੜੋ

ਮਹਿਲਾ ਨੇ ਪਤੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ, ਸਾਥੀਆਂ ਸਮੇਤ ਗ੍ਰਿਫਤਾਰ

ਪਿੰਡ ਮਜਾਲ ਕਲਾਂ ਵਿਖੇ ਹੋਈ ਫਾਇਰਿੰਗ ਮਾਮਲੇ ਵਿੱਚ ਖੁਲਾਸਾ ਕਰਦੇ ਐੱਸਐੱਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਪਤਨੀ ਵੱਲੋਂ ਆਪਣੇ ਪਤੀ ਨੂੰ ਮਾਰਨ ਲਈ ਸੁਪਾਰੀ ਦਿੱਤੀ ਗਈ ਸੀ। ਥਾਣਾ ਕੋਤਵਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਮਨਪ੍ਰੀਤ ਕੌਰ… ਹੋਰ ਪੜੋ

ਪਰਮਜੀਤ ਸਿੰਘ ਸਰਨਾ ਦਾ ਵੱਡਾ ਬਿਆਨ, ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਕਾਲੀ ਦਲ

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਦਿੱਲੀ ਚੋਣਾਂ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸੇ ਦੌਰਾਨ ਅਕਾਲੀ ਦਲ ਦਿੱਲੀ…. ਹੋਰ ਪੜੋ

HMPV ਨੂੰ ਲੈ ਕੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ…..ਹੋਰ ਪੜੋ