Home Blog Page 996

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 09-01-2025

0
Breaking

ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 09-01-2025

ਕਾਂਗਰਸ ਵੱਲੋਂ ਜੀਵਨ ਸੁਰੱਖਿਆ ਯੋਜਨਾ ਦਾ ਐਲਾਨ, ਮਿਲਣਗੀਆਂ ਇਹ ਸਹੂਲਤਾਂ

ਨਵੀ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਚੋਣ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਵਿੱਚ ਜੁਟੀਆਂ ਹੋਈਆਂ ਹਨ। ਕਾਂਗਰਸ ਨੇ ਅੱਜ ਦਿੱਲੀ ਵਿਧਾਨ…. ਹੋਰ ਪੜੋ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ 10 ਜਨਵਰੀ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ… ਹੋਰ ਪੜੋ

ਮਹਿਲਾ ਨੇ ਪਤੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ, ਸਾਥੀਆਂ ਸਮੇਤ ਗ੍ਰਿਫਤਾਰ

ਪਿੰਡ ਮਜਾਲ ਕਲਾਂ ਵਿਖੇ ਹੋਈ ਫਾਇਰਿੰਗ ਮਾਮਲੇ ਵਿੱਚ ਖੁਲਾਸਾ ਕਰਦੇ ਐੱਸਐੱਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਪਤਨੀ ਵੱਲੋਂ ਆਪਣੇ ਪਤੀ ਨੂੰ ਮਾਰਨ ਲਈ ਸੁਪਾਰੀ ਦਿੱਤੀ ਗਈ ਸੀ। ਥਾਣਾ ਕੋਤਵਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਮਨਪ੍ਰੀਤ ਕੌਰ… ਹੋਰ ਪੜੋ

ਪਰਮਜੀਤ ਸਿੰਘ ਸਰਨਾ ਦਾ ਵੱਡਾ ਬਿਆਨ, ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਕਾਲੀ ਦਲ

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਦਿੱਲੀ ਚੋਣਾਂ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸੇ ਦੌਰਾਨ ਅਕਾਲੀ ਦਲ ਦਿੱਲੀ…. ਹੋਰ ਪੜੋ

HMPV ਨੂੰ ਲੈ ਕੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ…..ਹੋਰ ਪੜੋ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-01-2025

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-01-2025

ਵੀਰਵਾਰ, ੨੬ ਪੋਹ (ਸੰਮਤ ੫੫੬ ਨਾਨਕਸ਼ਾਹੀ)

09-01-2025
ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਵੀਰਵਾਰ, ੨੬ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੭੦੨)

 

ਪੰਜਾਬੀ ਵਿਆਖਿਆ:

 

ਜੈਤਸਰੀ ਮਹਲਾ ੫ ॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

ਕਿਸਾਨ ਮਹਾਂ ਪੰਚਾਇਤ ਲਈ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ’ਚ ਭਾਰੀ ਉਤਸ਼ਾਹ-ਰੁਲਦੂ ਸਿੰਘ

0

ਕਿਸਾਨ ਮਹਾਂ ਪੰਚਾਇਤ ਲਈ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ’ਚ ਭਾਰੀ ਉਤਸ਼ਾਹ-ਰੁਲਦੂ ਸਿੰਘ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 9 ਜਨਵਰੀ ਨੂੰ ਮੋਗਾ ਵਿਖੇ ਹੋ ਰਹੀ ਕਿਸਾਨ ਮਹਾਂ ਪੰਚਾਇਤ ਲਈ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਦਾ ਕਹਿਣਾ ਹੈ ਕਿ ਇਸ ਮਹਾਂ ਪੰਚਾਇਤ ਲਈ ਸਭ ਤਰ੍ਹਾਂ ਦੇ ਬੰਦੋਬਸ਼ਤ ਸੰਪੂਰਨ ਹੋਣ ਦੀਆਂ ਰਿਪੋਰਟਾਂ ਸਾਰੀਆਂ ਜਥੇਬੰਦੀਆਂ ਦੇ ਸੂਬਾ ਪ੍ਰਧਾਨਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਸ ਮਹਾਂ ਪੰਚਾਇਤ ਦੌਰਾਨ ਵੱਖ-ਵੱਖ ਜਥੇਬੰਦੀਆਂ ਦੀਆਂ ਲੰਗਰ,ਚਾਹ,ਪੰਡਾਲ,ਸਪੀਕਰ,ਬਿਜਲੀ,ਪਾਣੀ ਦੀਆਂ ਡਿਊਟੀਆਂ ਸਾਂਭੀਆਂ ਹੋਈਆਂ ਹਨ, ਜਿਸ ਲਈ ਅੱਜ ਸ਼ਾਮ ਨੂੰ ਪ੍ਰਬੰਧਕਾਂ ਵੱਲੋਂ ਹਾਮੀ ਭਰੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂ ਪੰਚਾਇਤ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ,ਮਜ਼ਦੂਰਾਂ,ਨੌਜ਼ਵਾਨਾਂ ਅਤੇ ਬੀਬੀਆਂ ਦੇ ਬੈਠਣ ਦਾ ਬੰਦੋਬਸ਼ਤ ਕੀਤਾ ਗਿਆ ਹੈ ਅਤੇ ਐਨੇ ਲੋਕਾਂ ਲਈ ਹੀ ਚਾਹ-ਪਾਣੀ ਅਤੇ ਲੰਗਰ ਦੇ ਥਾਂ-ਥਾਂ ’ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਠੰਡ ਦਾ ਮੌਸਮ ਹੋਣ ਕਾਰਨ ਕਿਸਾਨਾਂ ਨੂੰ ਬੱਸਾਂ,ਵੈਨਾਂ,ਜੀਪਾਂ,ਕਾਰਾਂ ਅਤੇ ਹੋਰ ਆਪੋ-ਆਪਣੇ ਸਾਧਨਾਂ ਰਾਹੀਂ ਆਉਣ ਲਈ ਵਿਸ਼ੇਸ ਤੌਰ ’ਤੇ ਪ੍ਰੇਰਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ 10 ਜਨਵਰੀ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ || Latest News

ਅੱਜ ਦੇਰ ਸ਼ਾਮ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਇਸ ਮਹਾਂ ਪੰਚਾਇਤ ਵਿੱਚ ਖੇਤੀ ਖਰੜਾ ਨੀਤੀ ਨੂੰ ਰੱਦ ਕਰਨ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਦਾ ਕਿਸਾਨਾਂ ਨੂੰ ਜਥੇਬੰਦਕ ਆਗੂਆਂ ਵੱਲੋਂ ਭਰੋਸਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਹਾਂ ਪੰਚਾਇਤ ਨਵੀਂ ਖੇਤੀ ਖਰੜੇ ਸਮੇਤ ਕੇਂਦਰ ਸਰਕਾਰ ਵੱਲੋਂ ਰੋਕੀਆਂ ਹੋਈਆਂ ਕਿਸਾਨਾਂ ਦੀਆਂ ਮੰਗਾਂ ਲਈ ਸੰਘਰਸ਼ ਨੂੰ ਹੋਰ ਪੱਕੇ ਪੈਰੀਂ ਕਰਨ ਦਾ ਨਿਰੰਤਰ ਹੋਕਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਹਾਂ ਪੰਚਾਇਤ ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਕੇਂਦਰ ਸਰਕਾਰ ਨੂੰ ਘੇਰਨ ਵਾਸਤੇ ਨਵੇਂ ਤਰ੍ਹਾਂ ਦੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦੇਵੇਗੀ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਾਂਗ ਖੇਤੀ ਮੰਡੀ ਨੀਤੀ ਖਰੜਾ ਸੰਘਰਸ਼ ਵਿੱਚ ਵੀ ਕਿਸਾਨਾਂ ਦੀ ਜਿੱਤ ਹੋਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਵਾਂਗ ਮੂੰਹ ਦੀ ਖਾਣੀ ਪਵੇਗੀ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਦੇਸ਼ ਭਰ ਦੇ ਕਿਸਾਨ ਆਗੂ ਅਡੋਲ ਖੜ੍ਹੇ ਹਨ ਅਤੇ ਕੇਂਦਰ ਸਰਕਾਰ ਉਨ੍ਹਾਂ ਨੂੰ ਪਾਟਣ ਲਈ ਬੇਸ਼ੱਕ ਲੱਖ ਉਪਰਾਲੇ ਕਰ ਰਹੀ ਹੈ।

ਕਿਸਾਨ ਆਗੂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਜੇਕਰ ਕੁੱਝ ਹੋ ਜਾਂਦਾ ਹੈ ਤਾਂ ਇਸ ਦੀ ਸਾਰੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ ਅਤੇ ਕੇਂਦਰ ਵਿਰੁੱਧ ਦੁਨੀਆ ਭਰ ’ਚੋਂ ਲੋਕਾਂ ਦਾ ਰੋਹ ਪਹਿਲਾਂ ਵਰਗੇ ਕਿਸਾਨ ਅੰਦੋਲਨ ਵਾਂਗ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਕਿਸਾਨਾਂ ਦੀ ਲੜਾਈ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ 10 ਜਨਵਰੀ ਨੂੰ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ || Latest News

0

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ 10 ਜਨਵਰੀ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੀ ਹੈ। ਉਨ੍ਹਾਂ ਲਿਖਿਆ, ” ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ  ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ।

ਮਹਿਲਾ ਨੇ ਪਤੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ, ਸਾਥੀਆਂ ਸਮੇਤ ਗ੍ਰਿਫਤਾਰ || Latest News

ਦਲਜੀਤ ਸਿੰਘ ਚੀਮਾ ਅਨੁਸਾਰ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਪੈਂਡਿੰਗ ਅਸਤੀਫ਼ੇ ਬਾਰੇ ਫ਼ੈਸਲਾ ਕੀਤਾ ਜਾਵੇਗਾ। ਇਹ ਤਾਜ਼ਾ ਸੰਗਠਨ ਚੋਣਾਂ ਲਈ ਮੈਂਬਰਸ਼ਿਪ ਮੁਹਿੰਮ ਦੇ ਕਾਰਜਕ੍ਰਮ ਦਾ ਵੀ ਐਲਾਨ ਕਰੇਗਾ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਮਹਿਲਾ ਨੇ ਪਤੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ, ਸਾਥੀਆਂ ਸਮੇਤ ਗ੍ਰਿਫਤਾਰ || Latest News

0

ਮਹਿਲਾ ਨੇ ਪਤੀ ਨੂੰ ਮਾਰਨ ਦੀ ਦਿੱਤੀ ਸੀ ਸੁਪਾਰੀ, ਸਾਥੀਆਂ ਸਮੇਤ ਗ੍ਰਿਫਤਾਰ

ਪਿੰਡ ਮਜਾਲ ਕਲਾਂ ਵਿਖੇ ਹੋਈ ਫਾਇਰਿੰਗ ਮਾਮਲੇ ਵਿੱਚ ਖੁਲਾਸਾ ਕਰਦੇ ਐੱਸਐੱਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਪਤਨੀ ਵੱਲੋਂ ਆਪਣੇ ਪਤੀ ਨੂੰ ਮਾਰਨ ਲਈ ਸੁਪਾਰੀ ਦਿੱਤੀ ਗਈ ਸੀ। ਥਾਣਾ ਕੋਤਵਾਲੀ ਪੁਲਿਸ ਨੇ ਇਸ ਮਾਮਲੇ ਵਿੱਚ ਮਨਪ੍ਰੀਤ ਕੌਰ ਉਰਫ ਗੱਗੀ ਵਾਸੀ ਪਿੰਡ ਤੇਜਾ ਅਤੇ ਉਸਦੇ ਸਾਥੀ ਹਰਸਿਮਰਨਜੀਤ ਸਿੰਘ ਉਰਫ ਗੋਰਾ ਅਤੇ ਕਰਨ ਸਿੰਘ ਉਰਫ ਨਿਖਲ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜਮਾਂ ਕੋਲੋਂ ਇੱਕ 32 ਬੋਰ, ਇਕ 315 ਬੋਰ ਨਜਾਇਜ ਪਿਸਤੌਲ ਅਤੇ 10 ਜਿੰਦਾ ਰੋਂਦ ਬਰਾਮਦ ਕੀਤੇ ਗਏ ਹਨ।

ਅਸਲੇ ਸਮੇਤ ਗ੍ਰਿਫ਼ਤਾਰ

ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋ ਨੂੰ ਸੂਚਨਾ ਮਿਲੀ ਸੀ ਕਿ ਕਰਨ ਉਰਫ ਨਿਖਲ ਅਤੇ ਹਰਸਿਮਰਨਜੀਤ ਸਿੰਘ ਉਰਫ ਗੋਰਾ ਕੋਲ ਨਜਾਇਜ਼ ਪਿਸਤੌਲ ਹੈ। ਪੁਲਿਸ ਅਨੁਸਾਰ ਇੰਨਾ ਦੋਹਾਂ ਵੱਲੋਂ ਹੀ ਮਨਪ੍ਰੀਤ ਕੌਰ ਦੀ ਸ਼ਹਿ ’ਤੇ ਉਸ ਦੇ ਪਤੀ ਬਲਜਿੰਦਰ ਸਿੰਘ ਨੂੰ ਮਾਰਨ ਲਈ ਜਾਨਲੇਵਾ ਹਮਲਾ ਕਰਵਾਇਆ ਸੀ। ਇਸ ਹਮਲੇ ਵਿੱਚ ਮਨਪ੍ਰੀਤ ਕੌਰ ਦਾ ਪਤੀ ਬਲਜਿੰਦਰ ਸਿੰਘ ਅਤੇ ਪਾਲਾ ਰਾਮ ਗੰਭੀਰ ਜ਼ਖ਼ਮੀ ਹੋਏ ਸਨ। ਪੁਲਿਸ ਨੇ ਨਿਖਿਲ ਅਤੇ ਗੋਰਾ ਨੂੰ ਵੱਡੀ ਨਦੀ ਪੁੱਲ ਨੇੜੇ ਕੂੜੇ ਦੇ ਡੰਪ ਕੋਲੋਂ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਮਨਪ੍ਰੀਤ ਕੌਰ ਉਰਫ ਗਗੀ ਨੂੰ ਪਟਿਆਲਾ ਦੇ ਸਨੌਰੀ ਗੇਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਐਸਐਸਪੀ ਅਨੁਸਾਰ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਮਨਪ੍ਰੀਤ ਕੌਰ ਦਾ ਪਤੀ ਬਲਜਿੰਦਰ ਸਿੰਘ ਕੰਬਾਈਨਾਂ ’ਤੇ ਕੰਮ ਕਰਨ ਲਈ ਬਾਹਰਲੇ ਰਾਜਾਂ ਵਿੱਚ ਜਾਂਦਾ ਰਹਿੰਦਾ ਹੈ। ਮਨਪ੍ਰੀਤ ਅਤੇ ਉਸ ਦੇ ਗਵਾਂਢੀ ਹਰਸਿਮਰਨ ਦੀ ਆਪਸ ਵਿੱਚ ਨੇੜਤਾ ਹੋ ਗਈ ਅਤੇ ਗੂੜੇ ਸਬੰਧ ਬਣ ਗਏ। ਇਹ ਦੋਵੇਂ ਆਪਸ ਵਿੱਚ ਵਿਆਹ ਕਰਵਾਉਣਾ ਚਾਹੁੰਦੇ ਸੀ। ਬਲਜਿੰਦਰ ਸਿੰਘ ਦੋਹਾਂ ’ਤੇ ਸ਼ੱਕ ਵੀ ਕਰਨ ਲੱਗਿਆ ਤੇ ਘਰ ਵਿਚ ਝਗੜਾ ਵੀ ਰਹਿੰਦਾ ਸੀ।

ਮੁੱਖ ਸਕੱਤਰ ਦਾ ਅਹੁਦਾ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਅਕਾਲੀ ਦਲ ਵਲੋਂ ਨਿਖੇਧੀ

ਐਸਐਸਪੀ ਅਨੁਸਾਰ ਮਨਪ੍ਰੀਤ ਕੌਰ ਆਪਣੇ ਪਤੀ ਬਲਜਿੰਦਰ ਨੂੰ ਆਪਣੇ ਰਾਹ ਵਿੱਚ ਰੋੜਾ ਸਮਝਦੀ ਸੀ। ਇਸੇ ਕਰਕੇ ਹੀ ਮਨਪ੍ਰੀਤ ਨੇ ਆਪਣੇ ਦੋਸਤ ਹਰਸਿਮਰਨਜੀਤ ਸਿੰਘ ਨਾਲ ਮਿਲ ਕੇ ਬਲਜਿੰਦਰ ਨੂੰ ਰਸਤੇ ਵਿੱਚੋਂ ਹਟਾਉਣ ਦੀ ਸਾਜ਼ਿਸ਼ ਘੜੀ ਅਤੇ ਪੈਸੇ ਦੇਣ ਦੀ ਗੱਲ ਵੀ ਆਖੀ ਸੀ। ਜਿਸ ਤੋਂ ਬਾਅਦ ਮਨਪ੍ਰੀਤ ਕੌਰ ਅਤੇ ਹਰਸਿਮਰਨਜੀਤ ਸਿੰਘ ਨੇ 5 ਲੱਖ ਰੁਪਏ ਵਿੱਚ ਬਲਜਿੰਦਰ ਨੂੰ ਮਾਰਨ ਬਦਲੇ ਫਿਰੋਤੀ ਦੇ ਤੌਰ ’ਤੇ ਕਰਨ ਉਰਫ ਨਿਕਲ ਨਾਲ ਸੌਦਾ ਤੈਅ ਕਰ ਲਿਆ ਸੀ।

ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਹਰਸਿਮਰਨਜੀਤ ਅਤੇ ਕਰਨ ਦੋਵੇਂ ਯੂਪੀ ਤੋਂ ਅਸਲਾ ਲੈ ਕੇ ਆਏ ਸਨ ਅਤੇ ਕਰੀਬ ਇਕ ਲੱਖ 55 ਹਜਰ ਰੁਪਏ ਕਰਨ ਉਰਫ ਨਿਖਿਲ ਲੈ ਚੁੱਕਾ ਸੀ। ਦੋ ਜਨਵਰੀ ਨੂੰ ਬਲਜਿੰਦਰ ਆਪਣੇ ਪਿੰਡ ਦੇ ਸਾਥੀ ਪਾਲਾ ਰਾਮ ਅਤੇ ਰਣਜੀਤ ਨਾਲ ਪਿੰਡ ਮਜਾਲ ਕਲਾਂ ਦੇ ਠੇਕੇ ’ਤੇ ਗਿਆ ਸੀ। ਇਸ ਬਾਰੇ ਮਨਪ੍ਰੀਤ ਕੌਰ ਨੇ ਹਰਸਿਮਰਨ ਨੂੰ ਸੂਚਨਾ ਦਿੱਤੀ ਸੀ। ਜਿਸ ਤਹਿਤ ਨਿਖਿਲ ਨੇ ਬਲਜਿੰਦਰ ਹੋਰਾਂ ਨੂੰ ਪਿੰਡ ਮਜਾਲ ਕੋਲ ਘੇਰ ਕੇ ਗੋਲੀ ਚਲਾਈ। ਇਸ ਹਮਲੇ ਵਿੱਚ ਬਲਜਿੰਦਰ ਅਤੇ ਪਾਲਾ ਰਾਮ ਦੋਵੇਂ ਗੰਭੀਰ ਜ਼ਖਮੀ ਹੋ ਗਏ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ।

 

 

ਪੰਜਾਬ ਸਰਕਾਰ ਵੱਲੋਂ ਸਥਾਨਕ ਛੁੱਟੀ ਦਾ ਐਲਾਨ || Punjab News

0
A holiday has been announced in this district of Punjab on Monday, schools and offices will remain closed

ਪੰਜਾਬ ਸਰਕਾਰ ਵੱਲੋਂ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ (Punjab Govt) ਨੇ ਮੇਲਾ ਮਾਘੀ (Mela Maghi) ਮੌਕੇ 14 ਜਨਵਰੀ 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ (Local Holiday) ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰੀ ਚੈਕਅੱਪ ਲੈਣ ਤੋਂ ਕੀਤਾ ਇਨਕਾਰ || Punjab News

ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰੀ ਚੈਕਅੱਪ ਲੈਣ ਤੋਂ ਕੀਤਾ ਇਨਕਾਰ || Punjab News

0

ਡੱਲੇਵਾਲ ਦੀ ਹਾਲਤ ਨਾਜ਼ੁਕ, ਡਾਕਟਰੀ ਚੈਕਅੱਪ ਲੈਣ ਤੋਂ ਕੀਤਾ ਇਨਕਾਰ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 44ਵਾਂ ਦਿਨ ਹੈ। ਉਨ੍ਹਾਂ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਅੱਜ ਡੱਲੇਵਾਲ ਨੇ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਵੀ ਇਨਕਾਰ ਕਰ ਦਿੱਤਾ। ਇਥੋਂ ਤੱਕ ਕਿ ਡੱਲੇਵਾਲ ਸਾਬ੍ਹ ਨੂੰ ਮਿਲਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ। ਨਾ ਤਾਂ ਕੋਈ ਕੇਂਦਰ ਜਾਂ ਪੰਜਾਬ ਦੀ ਕਮੇਟੀ ਜਾਂ ਕੋਈ ਸਿਆਸੀ ਆਗੂ ਤੇ ਨਾ ਹੀ ਕੋਈ ਰਿਸ਼ਤੇਦਾਰ ਹੁਣ ਜਗਜੀਤ ਸਿੰਘ ਡੱਲੇਵਾਲ ਨੂੰ ਨਹੀਂ ਮਿਲ ਸਕਣਗੇ।

ਖਨੌਰੀ ਬਾਰਡਰ ‘ਤੇ ਮੌਜੂਦ ਕਾਕਾ ਕੋਟੜਾ ਨੇ ਦੱਸਿਆ ਕਿ ਡੱਲੇਵਾਲ ਨੇ ਡਾਕਟਰੀ ਚੈਕਅੱਪ ਕਰਨ ਤੋਂ ਇਨਕਾਰ ਇਸ ਲਈ ਕੀਤਾ ਕਿਉਂਕਿ ਵਾਰ-ਵਾਰ ਜਦੋਂ ਉਨ੍ਹਾਂ ਦੇ ਸਰੀਰ ਤੋਂ ਬੱਲਡ ਦੇ ਸੈਂਪਲ ਲਏ ਜਾ ਰਹੇ ਤਾਂ ਇਸ ਨਾਲ ਉਨ੍ਹਾਂ ਦੇ ਸਰੀਰ ਨੂੰ ਫਾਇਦਾ ਹੋਣ ਦੀ ਬਜਾਏ ਨੁਕਸਾਨ ਹੋ ਰਿਹਾ ਹੈ ਕਿਉਂਕਿ ਕੁਝ ਨਾ ਖਾਣ ਕਰਕੇ ਉਨ੍ਹਾਂ ਦੇ ਸਰੀਰ ਵਿਚ ਬਲੱਡ ਨਹੀਂ ਬਣ ਰਿਹਾ ਤੇ ਉਲਟਾ ਟੈਸਟ ਦੇ ਨਾਂ ‘ਤੇ ਉਨ੍ਹਾਂ ਦੇ ਸਰੀਰ ਵਿਚੋਂ ਬਲੱਡ ਲਏ ਜਾਣ ਕਾਰਨ ਉਨ੍ਹਾਂ ਦੀ ਹਾਲਤ ਹੋਰ ਵੀ ਵਿਗੜਦੀ ਜਾ ਰਹੀ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਮੇਰੇ ਮਰਨ ਤੋਂ ਬਾਅਦ ਮੇਰਾ ਸਸਕਾਰ ਨਾ ਕਰੀਓ ਤੇ ਮੇਰੇ ਬਾਅਦ ਨਾਲ ਹੀ ਅਗਲੇ ਲੀਡਰ ਮੋਰਚੇ ‘ਤੇ ਬਿਠਾ ਦੇਣਾ। ਮੋਰਚਾ ਰੁਕਣਾ ਨਹੀਂ ਚਾਹੀਦਾ।

ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਕੈਲੰਡਰ ਅਤੇ ਡਾਇਰੀ ਜਾਰੀ

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਡੱਲੇਵਾਲ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 77/45 ਤੇ ਪਲਸ ਰੇਟ 38 ਤੋਂ ਵੀ ਹੇਠਾਂ ਡਿੱਗ ਗਈ ਸੀ। ਡਾਕਟਰਾਂ ਨੇ ਦੱਸਿਆ ਕਿ ਜਦੋਂ ਡੱਲੇਵਾਲ ਦੇ ਪੈਰਾਂ ਨੂੰ ਥੋੜ੍ਹਾ ਉਪਰ ਚੁੱਕਦੇ ਹਾਂ ਤਾਂ ਬਲੱਡ ਪ੍ਰੈਸ਼ਰ ਥੋੜ੍ਹਾ ਬਹੁਤ ਸਥਿਰ ਹੁੰਦਾ ਹੈ ਨਹੀਂ ਤਾਂ ਬਲੱਡ ਪ੍ਰੈਸ਼ਰ ਤੇ ਪਲਸ ਰੇਟ ਬਹੁਤ ਹੇਠਾਂ ਚਲੇ ਜਾਂਦੇ ਹਨ। ਉਨ੍ਹਾਂ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ।

ਜਿਕਰਯੋਗ ਹੈ ਕਿ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿਚ 28 ਦਿਨਾਂ ਵਿਚ 8 ਵਾਰ ਸੁਣਵਾਈ ਹੋ ਚੁੱਕੀ ਹੈ। ਪਹਿਲੀ ਸੁਣਵਾਈ 13 ਦਸੰਬਰ ਨੂੰ ਹੋਈ ਸੀ। ਇਸ ਵਿਚ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ ਤੇ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਨ ਲਈ ਟਾਈਮ ਦਿੱਤਾ ਸੀ। ਇਸ ਲਈ ਕੇਂਦਰ ਦੀ ਮਦਦ ਲੈਣ ਨੂੰ ਵੀ ਕਿਹਾ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।

ਮੁੱਖ ਸਕੱਤਰ ਦਾ ਅਹੁਦਾ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਅਕਾਲੀ ਦਲ ਵਲੋਂ ਨਿਖੇਧੀ

0

ਮੁੱਖ ਸਕੱਤਰ ਦਾ ਅਹੁਦਾ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਅਕਾਲੀ ਦਲ ਵਲੋਂ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖਤਮ ਕਰਨ ਅਤੇ ਇਸ ਦੀ ਥਾਂ ਮੁੱਖ ਸਕੱਤਰ ਦਾ ਅਹੁਦਾ ਦੇਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਸਰਕਾਰ ਚੰਡੀਗੜ੍ਹ ਨੂੰ ਅਸਥਾਈ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਸਥਾਈ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਤਾਨਾਸ਼ਾਹੀ ਅਤੇ ਬਹੁਤ ਹੀ ਗੈਰ-ਜ਼ਮਹੂਰੀ ਹੈ।

HMPV ਨੂੰ ਲੈ ਕੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ || Punjab News

ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕਿਹਾ ਕਿ ਭਾਰਤ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਰਾਜਾਂ ਦੀ ਸਲਾਹ ਤੋਂ ਬਿਨਾਂ ਚੰਡੀਗੜ੍ਹ ਦੇ ਪ੍ਰਸ਼ਾਸਕੀ ਪ੍ਰਬੰਧ ਨੂੰ ਬਦਲਣ ਦਾ ਕੋਈ ਅਧਿਕਾਰ ਨਹੀਂ ਹੈ। ਅਜਿਹਾ ਕਰਕੇ ਭਾਰਤ ਸਰਕਾਰ 1966 ਵਿਚ ਰਾਜਾਂ ਦੇ ਪੁਨਰਗਠਨ ਸਮੇਂ ਪੰਜਾਬ ਨਾਲ ਕੀਤੀਆਂ ਗਈਆਂ ਵਚਨਬੱਧਤਾਵਾਂ ਤੋਂ ਪਿੱਛੇ ਹਟ ਰਹੀ ਹੈ। ਅਕਾਲੀ ਦਲ ਨੇ ਦੁਹਰਾਇਆ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਜ਼ੋਰਦਾਰ ਮੰਗ ਕੀਤੀ ਕਿ ਭਾਰਤ ਸਰਕਾਰ ਬਿਨਾਂ ਕਿਸੇ ਦੇਰੀ ਦੇ ਆਪਣਾ ਫੈਸਲਾ ਵਾਪਸ ਲਵੇ।

HMPV ਨੂੰ ਲੈ ਕੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ || Punjab News

0

HMPV ਨੂੰ ਲੈ ਕੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅਲਰਟ ਜਾਰੀ

ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ।

ਮਾਸਕ ਪਹਿਨਣ ਦੀ ਸਲਾਹ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ- ਪੰਜਾਬ ਵਿੱਚ ਅਜੇ ਤੱਕ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਅੱਗੇ ਕਿਹਾ- ਇਹ ਵਾਇਰਸ ਕੋਰੋਨਾ ਜਿੰਨਾ ਗੰਭੀਰ ਨਹੀਂ ਹੈ। ਇਹ ਇੱਕ ਹਲਕਾ ਵਾਇਰਸ ਹੈ, ਜੋ ਫਲੂ ਵਰਗੇ ਲੱਛਣਾਂ ਦਾ ਕਾਰਨ ਬਣਦਾ ਹੈ।

ਪਰਮਜੀਤ ਸਿੰਘ ਸਰਨਾ ਦਾ ਵੱਡਾ ਬਿਆਨ, ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਕਾਲੀ ਦਲ

ਮੰਤਰੀ ਬਲਬੀਰ ਸਿੰਘ ਨੇ ਕਿਹਾ- ਪੰਜਾਬ ਦਾ ਸਿਹਤ ਵਿਭਾਗ ਹਰ ਤਰ੍ਹਾਂ ਦੀ ਸਥਿਤੀ ਨਾਲ ਲੜਨ ਲਈ ਤਿਆਰ ਹੈ। ਇਹ ਕੋਈ ਨਵਾਂ ਵਾਇਰਸ ਨਹੀਂ ਹੈ ਅਤੇ ਨਾ ਹੀ ਇਹ ਕੋਈ ਘਾਤਕ ਵਾਇਰਸ ਹੈ। ਜਿਨ੍ਹਾਂ ਲੋਕਾਂ ਨੂੰ ਦਮੇ ਵਰਗੀ ਸਾਹ ਦੀ ਬਿਮਾਰੀ ਹੈ, ਉਨ੍ਹਾਂ ਨੂੰ ਜਨਤਕ ਥਾਵਾਂ ‘ਤੇ ਨਹੀਂ ਜਾਣਾ ਚਾਹੀਦਾ। ਨਾਲ ਹੀ, ਜੇਕਰ ਤੁਹਾਨੂੰ ਬਾਹਰ ਜਾਣਾ ਪਵੇ ਤਾਂ ਮਾਸਕ ਪਾਓ।

ਉਨ੍ਹਾਂ ਨੇ ਅੱਗੇ ਕਿਹਾ- ਲੋਕਾਂ ਨੂੰ ਇਸ ਤੋਂ ਡਰਨਾ ਨਹੀਂ ਚਾਹੀਦਾ। ਅਸੀਂ ਕੋਰੋਨਾ ਤੋਂ ਬਹੁਤ ਕੁਝ ਸਿੱਖਿਆ ਹੈ, ਇਸ ਲਈ ਅਸੀਂ ਹਰ ਤਰ੍ਹਾਂ ਨਾਲ ਤਿਆਰ ਹਾਂ। ਬਲਬੀਰ ਸਿੰਘ ਨੇ ਅੱਗੇ ਕਿਹਾ- ਅਸੀਂ ਸੂਬੇ ਦੇ ਡਾਕਟਰਾਂ ਨੂੰ ਅਲਰਟ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਹਰ ਤਰ੍ਹਾਂ ਦਾ ਇਲਾਜ ਮੁਫ਼ਤ ਹੋਵੇਗਾ।