Home Blog Page 997

ਕਿਸਾਨਾਂ ਨਾਲ ਮੁਲਾਕਾਤ ’ਤੇ ਮੁੜ ਵਿਚਾਰ ਕਰਨ ਰਾਸ਼ਟਰਪਤੀ : SKM

0

ਕਿਸਾਨਾਂ ਨਾਲ ਮੁਲਾਕਾਤ ’ਤੇ ਮੁੜ ਵਿਚਾਰ ਕਰਨ ਰਾਸ਼ਟਰਪਤੀ : SKM

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੰਗਠਨਾਂ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਨਾ ਮਿਲ ਸਕਣ ਉਪਰੰਤ ਐੱਸਕੇਐੱਮ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪੀਐੱਮ ਨਰਿੰਦਰ ਮੋਦੀ ਤੇ ਸਰਬਉੱਚ ਅਦਾਲਤ ਹਾਲੇ ਤੱਕ ਮਸਲੇ ਨੂੰ ਹੱਲ ਕਰਨ ਅਤੇ ਪਿਛਲੇ 41 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੀਵਨ ਨੂੰ ਬਚਾਉਣ ਲਈ ਰਚਨਾਤਮਕ ਕਦਮ ਚੁੱਕਣ ’ਚ ਅਸਮਰੱਥ ਰਹੇ ਹਨ, ਇਸ ਲਈ ਰਾਸ਼ਟਰਪਤੀ ਤੋਂ ਅਸੀਂ ਉਮੀਦ ਕਰਦੇ ਹਾਂ ਕਿ ਉਹ ਕਿਸਾਨਾਂ ਨੂੰ ਮਿਲਣ ਦਾ ਸਮਾਂ ਦੇਣਗੇ।

ਗੰਭੀਰ ਸਮੱਸਿਆਵਾਂ ਦਾ ਇਕਸੁਰਤਾਪੂਰਵਕ ਹੱਲ ਯਕੀਨੀ ਬਣਾਉਣਾ

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸੰਵਿਧਾਨਕ ਮੁਖੀ ਹੋਣ ਦੇ ਨਾਤੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਾਰਜਪਾਲਿਕਾ ਨੂੰ ਲੋਕਤੰਤਰੀ ਸਿਧਾਂਤਾਂ ਦੀ ਪਾਲਣਾ ਕਰਨ ਲਈ ਕਹਿਣ। ਕਿਸਾਨਾਂ ਨਾਲ ਟਕਰਾਅ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਦੀਆਂ ਫਸਲਾਂ ਦੇ ਗੈਰ-ਲਾਭਕਾਰੀ ਭਾਅ, ਉਤਪਾਦਨ ਦੀਆਂ ਵਧਦੀਆਂ ਕੀਮਤਾਂ, ਵਿਆਪਕ ਕਰਜ਼ੇ, ਕਿਸਾਨ ਖੁਦਕੁਸ਼ੀਆਂ, ਵੱਡੀ ਪੱਧਰ ‘ਤੇ ਬੇਰੁਜ਼ਗਾਰੀ ਅਤੇ ਲਗਾਤਾਰ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਨਵ-ਉਦਾਰਵਾਦੀ ਸੁਧਾਰਾਂ ਸਮੇਤ ਉਨ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਇਕਸੁਰਤਾਪੂਰਵਕ ਹੱਲ ਯਕੀਨੀ ਬਣਾਉਣਾ ਸ਼ਾਮਲ ਹੈ।

ਭਾਰਤ ‘ਚ ਵੀ ਡਰਾਉਣ ਲੱਗਾ HMPV ਵਾਇਰਸ! 8 ਮਾਮਲੇ ਆਏ ਸਾਹਮਣੇ || Latest News

ਐੱਸਕੇਐੱਮ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸੰਕਟ ਨੂੰ ਹੱਲ ਕਰਨ ਲਈ ਵਿਚਾਰ-ਵਟਾਂਦਰਾ ਕਰਨ ਦੀ ਬਜਾਏ ਐੱਨਡੀਏ ਸਰਕਾਰ ਖੇਤੀ ਮੰਡੀਕਰਨ ’ਤੇ ਨਵਾਂ ਰਾਸ਼ਟਰੀ ਨੀਤੀਗਤ ਢਾਂਚਾ ਪੇਸ਼ ਕਰਕੇ ਖੇਤੀਬਾੜੀ ਦੇ ਸੰਘੀ ਅਧਿਕਾਰਾਂ ਅਤੇ ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਛੋਟੇ ਉਤਪਾਦਕਾਂ ਦੀ ਰੋਜ਼ੀ-ਰੋਟੀ ’ਤੇ ਹਮਲਾ ਕਰ ਰਹੀ ਹੈ। ਇਹ ਤਿੰਨ ਖੇਤੀ ਕਾਨੂੰਨਾਂ ਨਾਲੋਂ ਵੱਧ ਖ਼ਤਰਨਾਕ ਹੈ। ਸੰਗਠਨ ਦਾ ਕਹਿਣਾ ਹੈ ਕਿ ਐੱਮਐੱਸਪੀ ਕੇਂਦਰ ਸਰਕਾਰ ਵੱਲੋਂ 9 ਦਸੰਬਰ, 2021 ਨੂੰ ‘ਸੀ-2+50%’ ਫਾਰਮੂਲੇ ‘ਤੇ ਖਰੀਦ ਦੀ ਗਾਰੰਟੀ, ਵਿਆਪਕ ਕਰਜ਼ਾ ਮੁਆਫੀ ਅਤੇ ਬਿਜਲੀ ਦੇ ਨਿੱਜੀਕਰਨ ਵਰਗੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਕੀਤੇ ਸਮਝੌਤੇ ਦੀ ਉਲੰਘਣਾ ਹੈ।

 

ਭਾਰਤ ‘ਚ ਵੀ ਡਰਾਉਣ ਲੱਗਾ HMPV ਵਾਇਰਸ! 8 ਮਾਮਲੇ ਆਏ ਸਾਹਮਣੇ || Latest News

0

ਭਾਰਤ ‘ਚ ਵੀ ਡਰਾਉਣ ਲੱਗਾ HMPV ਵਾਇਰਸ! 8 ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਚੀਨ ਵਿੱਚ ਜਿਥੇ ਹਿਊਮਨ ਮੈਟਾਪਨੀਓਮੋਵਾਇਰਸ (HMPV) ਵਾਇਰਸ ਦੇ ਮਾਮਲੇ ਵੱਧ ਰਹੇ ਹਨ ਓਥੇ ਹੀ ਭਾਰਤ ਵਿੱਚ ਵੀ ਇਹ ਵਾਇਰਸ ਫੈਲਣਾ ਸ਼ੁਰੂ ਹੋ ਚੁੱਕਾ ਹੈ। ਦੇਸ਼ ਵਿੱਚ HMPV ਦੇ 8 ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕੇਸਾਂ ਦੀ ਵੱਧ ਰਹੀ ਗਿਣਤੀ ਕਾਰਨ ਲੋਕਾਂ ਦੀ ਚਿੰਤਾ ਵੀ ਵਧ ਗਈ ਹੈ। ਇਸ ਵਾਇਰਸ ਦੀ ਤੁਲਨਾ ਕੋਵਿਡ ਨਾਲ ਕੀਤੀ ਜਾ ਰਹੀ ਹੈ।

ਮਹਾਰਾਸ਼ਟਰ ਤੋਂ 2 ਮਾਮਲੇ ਆਏ ਸਾਹਮਣੇ

ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਨਾਗਪੁਰ ਵਿੱਚ 2 ਮਾਮਲੇ ਸਾਹਮਣੇ ਆਏ। ਇੱਥੇ ਇੱਕ 13 ਸਾਲ ਦੀ ਲੜਕੀ ਅਤੇ ਇੱਕ 7 ਸਾਲ ਦਾ ਲੜਕਾ ਸੰਕਰਮਿਤ ਪਾਇਆ ਗਿਆ ਹੈ। ਦੋਵਾਂ ਬੱਚਿਆਂ ਨੂੰ ਲਗਾਤਾਰ ਜ਼ੁਕਾਮ ਅਤੇ ਬੁਖਾਰ ਸੀ। ਇਸ ਤੋਂ ਬਾਅਦ ਜਦੋਂ ਇੱਕ ਪ੍ਰਾਈਵੇਟ ਲੈਬ ਵਿੱਚ ਟੈਸਟ ਕੀਤਾ ਗਿਆ ਤਾਂ ਦੋਵਾਂ ਦੀ ਰਿਪੋਰਟ ਪਾਜ਼ੇਟਿਵ ਆਈ। ਹਾਲਾਂਕਿ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਨਹੀਂ ਕਰਵਾਉਣਾ ਪਿਆ। ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਕਾਬੂ ਹੇਠ ਹੈ।

ਬੀਤੇ ਕੱਲ੍ਹ ਕੁੱਲ 6 ਮਾਮਲੇ ਆਏ ਸਨ ਸਾਹਮਣੇ

ਇਸ ਤੋਂ ਇੱਕ ਦਿਨ ਪਹਿਲਾਂ ਵਾਇਰਸ ਦੇ ਕੁੱਲ 6 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ ਕਰਨਾਟਕ ਅਤੇ ਤਾਮਿਲਨਾਡੂ ਵਿੱਚ 2-2 ਮਾਮਲੇ, ਪੱਛਮੀ ਬੰਗਾਲ ਅਤੇ ਗੁਜਰਾਤ ਵਿੱਚ ਇੱਕ-ਇੱਕ ਕੇਸ ਸ਼ਾਮਲ ਸਨ। ਸਾਰੇ ਪੀੜਤ ਬੱਚੇ ਹਨ। HMPV ਵਾਇਰਸ ਨਾਲ ਸੰਕਰਮਿਤ ਹੋਣ ‘ਤੇ, ਮਰੀਜ਼ ‘ਚ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਦਿਖਾਈ ਦਿੰਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।

ਤਿੱਬਤ ‘ਚ ਆਏ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਹੁਣ ਤਕ 53 ਲੋਕਾਂ ਦੀ ਮੌ/ਤ

ਤਿੱਬਤ ‘ਚ ਆਏ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਹੁਣ ਤਕ 53 ਲੋਕਾਂ ਦੀ ਮੌ/ਤ

0

ਤਿੱਬਤ ‘ਚ ਆਏ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਹੁਣ ਤਕ 53 ਲੋਕਾਂ ਦੀ ਮੌ/ਤ

ਨਵੀ ਦਿੱਲੀ : ਤਿੱਬਤ ‘ਚ ਮੰਗਲਵਾਰ ਸਵੇਰੇ ਆਏ ਭੂਚਾਲ ‘ਚ 53 ਲੋਕਾਂ ਦੀ ਮੌਤ ਹੋ ਗਈ ਅਤੇ 62 ਜ਼ਖਮੀ ਹੋ ਗਏ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ ਸਵੇਰੇ 9.05 ਵਜੇ (ਭਾਰਤੀ ਸਮੇਂ ਅਨੁਸਾਰ 6.30 ਵਜੇ) ਆਏ ਇਸ ਭੂਚਾਲ ਦਾ ਕੇਂਦਰ ਤਿੱਬਤ ਦੇ ਸ਼ਿਜਾਂਗ ‘ਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

ਮਰਨ ਵਾਲਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਪਹਿਲੇ ਭੂਚਾਲ ਤੋਂ ਤੁਰੰਤ ਬਾਅਦ ਖੇਤਰ ਵਿੱਚ ਹੋਰ ਵੀ ਕਈ ਭੂਚਾਲ ਆਏ। ਸਥਾਨਕ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਪਹਿਲਾਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਤਿੱਬਤ ਖੇਤਰ ਦੇ ਸ਼ਿਜਾਂਗ ‘ਚ ਮੰਗਲਵਾਰ ਸਵੇਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਇੱਥੇ ਸਵੇਰੇ 6:30 ਵਜੇ 10 ਕਿਲੋਮੀਟਰ ਦੀ ਡੂੰਘਾਈ ‘ਤੇ 7.1 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਤੋਂ ਬਾਅਦ 7:02 ‘ਤੇ 4.7 ਤੀਬਰਤਾ ਦੇ ਭੂਚਾਲ, 07:07 ‘ਤੇ 4.9 ਤੀਬਰਤਾ ਦੇ ਅਤੇ 7:13 ‘ਤੇ ਪੰਜ ਤੀਬਰਤਾ ਦੇ ਭੂਚਾਲ ਆਏ।

ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ

ਦੱਸ ਦਈਏ ਕਿ ਭਾਰਤ ਦੇ ਕਈ ਰਾਜਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਿਹਾਰ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਅਸਾਮ, ਸਿੱਕਮ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਡਰੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ ਸਨ।

540 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ 18 ਸਾਲਾ ਕੁੜੀ, ਵੱਡੇ ਪੱਧਰ ‘ਤੇ ਬਚਾਅ ਕਾਰਜ ਜਾਰੀ

540 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ 18 ਸਾਲਾ ਕੁੜੀ, ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ || National news

0

540 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ 18 ਸਾਲਾ ਕੁੜੀ, ਵੱਡੇ ਪੱਧਰ ਤੇ ਬਚਾਅ ਕਾਰਜ ਜਾਰੀ

ਗੁਜਰਾਤ ਦੇ ਕੱਛ ਜ਼ਿਲ੍ਹੇ ‘ਚ ਇੱਕ ਲੜਕੀ 540 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ ਹੈ। ਇਹ ਲੜਕੀ 490 ਫੁੱਟ ਦੀ ਡੂੰਘਾਈ ‘ਤੇ ਬੋਰਵੈੱਲ ‘ਚ ਫਸ ਗਈ ਹੈ। ਬੋਰਵੈੱਲ ‘ਚ ਫਸੀ ਬੱਚੀ ਨੂੰ ਕੱਢਣ ਲਈ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

ਐਨਡੀਆਰਐਫ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ ਟੀਮਾਂ ਵੀ ਮੌਜੂਦ

ਇਹ ਮਾਮਲਾ ਕੱਛ ਜ਼ਿਲ੍ਹੇ ਦੇ ਭੁਜ ਤਾਲੁਕਾ ਦੇ ਕੰਡੇਰਾਈ ਪਿੰਡ ਦਾ ਹੈ। ਇਸ ਮਾਮਲੇ ਬਾਰੇ ਭੁਜ ਦੇ ਡਿਪਟੀ ਕਲੈਕਟਰ ਏਬੀ ਜਾਦਵ ਨੇ ਮੀਡੀਆ ਨੂੰ ਦੱਸਿਆ ਕਿ ਬੋਰਵੈੱਲ ਵਿੱਚ ਡਿੱਗੀ ਲੜਕੀ ਰਾਜਸਥਾਨ ਦੇ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਬੱਚੀ ਦੀ ਮੌਜੂਦਗੀ ਦੀ ਪੁਸ਼ਟੀ ਹੋਣ ਤੋਂ ਬਾਅਦ ਬਚਾਅ ਟੀਮ ਵੱਲੋਂ ਬੋਰਵੈੱਲ ‘ਚ ਲਗਾਤਾਰ ਆਕਸੀਜਨ ਸਪਲਾਈ ਕੀਤੀ ਜਾ ਰਹੀ ਹੈ। ਟੀਮ ਵੱਲੋਂ ਬੱਚੀ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਸ ਬਚਾਅ ਕਾਰਜ ਵਿੱਚ ਸਹਾਇਤਾ ਲਈ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਕਲੈਕਟਰ ਨੇ ਇਹ ਵੀ ਦੱਸਿਆ ਕਿ ਬੱਚੀ ਬੇਹੋਸ਼ੀ ਦੀ ਹਾਲਤ ਵਿੱਚ ਹੈ।

ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਕਈ ਰਾਜਾਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ

ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਕਈ ਰਾਜਾਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ

0

ਠੰਡੀਆਂ ਹਵਾਵਾਂ ਨੇ ਵਧਾਈ ਠੰਡ, ਕਈ ਰਾਜਾਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ

ਨਵੀ ਦਿੱਲੀ : ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਠੰਡ ਦਾ ਕਹਿਰ ਜਾਰੀ ਹੈ। ਮੰਗਲਵਾਰ ਨੂੰ ਦਿੱਲੀ ਐਨਸੀਆਰ ਸਮੇਤ ਕਈ ਰਾਜਾਂ ਵਿੱਚ ਤੇਜ਼ ਠੰਡੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ ਹੈ।ਪੱਛਮੀ ਹਿਮਾਲੀਅਨ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਚੋਟੀਆਂ ‘ਤੇ ਭਾਰੀ ਬਰਫਬਾਰੀ ਹੋਈ ਹੈ। ਇਸ ਕਾਰਨ ਇਨ੍ਹਾਂ ਰਾਜਾਂ ਦੇ ਨੇੜਲੇ ਮੈਦਾਨੀ ਰਾਜਾਂ ਵਿੱਚ ਵੀ ਠੰਢ ਵਧ ਗਈ ਹੈ। ਫਿਲਹਾਲ ਧੁੰਦ ਤੋਂ ਰਾਹਤ ਮਿਲੀ ਹੈ, ਹਾਲਾਂਕਿ ਕਈ ਟਰੇਨਾਂ ਅਜੇ ਵੀ ਦੇਰੀ ਨਾਲ ਚੱਲ ਰਹੀਆਂ ਹਨ।

ਧੁੰਦ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜ਼ਿਆਦਾਤਰ ਥਾਵਾਂ ‘ਤੇ ਧੁੰਦ ਅਤੇ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਦਿੱਲੀ ਵਾਸੀਆਂ ਨੂੰ ਤੇਜ਼ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ।ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਹਫਤੇ ਦੇ ਅੰਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਠੰਡ ਕਾਰਨ 25 ਲੋਕਾਂ ਦੀ ਮੌਤ

ਮੌਸਮ ਵਿਭਾਗ ਅਨੁਸਾਰ ਪੰਜਾਬ, ਜੰਮੂ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਘਟ ਕੇ ਜ਼ੀਰੋ ਤੱਕ ਪਹੁੰਚ ਗਈ ਹੈ। ਇਸ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ। ਰੇਲ ਗੱਡੀਆਂ ਵੀ ਸਮੇਂ ਸਿਰ ਸਟੇਸ਼ਨਾਂ ‘ਤੇ ਨਹੀਂ ਪਹੁੰਚ ਸਕੀਆਂ। ਉੱਤਰ ਪ੍ਰਦੇਸ਼ ‘ਚ ਠੰਡ ਕਾਰਨ ਪਿਛਲੇ 48 ਘੰਟਿਆਂ ਵਿੱਚ 25 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 10 ਮੌਤਾਂ ਹੋਈਆਂ ਹਨ। ਕਟਿਹਾਰ ਅਤੇ ਪੂਰਨੀਆ ਸਮੇਤ ਬਿਹਾਰ ਦੇ 20 ਜ਼ਿਲ੍ਹਿਆਂ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਅਤੇ ਪੂਰਬੀ ਹਵਾਵਾਂ ਦੇ ਸੰਪਰਕ ਵਿੱਚ ਆਉਣ ਕਾਰਨ 10-12 ਜਨਵਰੀ ਦਰਮਿਆਨ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ, ਚੋਣ ਕਮਿਸ਼ਨ ਦੁਪਹਿਰ 2 ਵਜੇ ਕਰੇਗਾ ਪ੍ਰੈੱਸ ਕਾਨਫਰੰਸ

ਦਿੱਲੀ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ, ਚੋਣ ਕਮਿਸ਼ਨ ਦੁਪਹਿਰ 2 ਵਜੇ ਕਰੇਗਾ ਪ੍ਰੈੱਸ ਕਾਨਫਰੰਸ

0

ਦਿੱਲੀ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ, ਚੋਣ ਕਮਿਸ਼ਨ ਦੁਪਹਿਰ 2 ਵਜੇ ਕਰੇਗਾ ਪ੍ਰੈੱਸ ਕਾਨਫਰੰਸ

ਨਵੀ ਦਿੱਲੀ : ਰਾਜਧਾਨੀ ਦਿੱਲੀ ਵਿੱਚ ਚੋਣ ਕਮਿਸ਼ਨ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਪ੍ਰੋਗਰਾਮ ਸਾਂਝਾ ਕਰਨ ਲਈ ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਦਿੱਲੀ ਵਿੱਚ 70 ਵਿਧਾਨ ਸਭਾਵਾਂ ਹਨ। ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋਣ ਜਾ ਰਿਹਾ ਹੈ।

ਇਹ ਵੀ ਪੜੋ : ਪੰਜਾਬ ਵਿੱਚ ਅੱਜ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਦੂਜੇ ਦਿਨ ਵੀ ਰਹੇਗਾ ਚੱਕਾ ਜਾਮ

18 ਫਰਵਰੀ ਤੋਂ ਪਹਿਲਾਂ ਚੋਣ ਪ੍ਰਕਿਰਿਆ ਪੂਰੀ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ 2020 ਦਾ ਐਲਾਨ 6 ਜਨਵਰੀ ਨੂੰ ਕੀਤਾ ਗਿਆ ਸੀ। ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ 8 ਫਰਵਰੀ 2020 ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ ਅਤੇ ਨਤੀਜੇ 11 ਫਰਵਰੀ ਨੂੰ ਘੋਸ਼ਿਤ ਕੀਤੇ ਗਏ ਸਨ।

ਪੰਜਾਬ ਵਿੱਚ ਅੱਜ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਦੂਜੇ ਦਿਨ ਵੀ ਰਹੇਗਾ ਚੱਕਾ ਜਾਮ

0

ਪੰਜਾਬ ਵਿੱਚ ਅੱਜ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਦੂਜੇ ਦਿਨ ਵੀ ਰਹੇਗਾ ਚੱਕਾ ਜਾਮ

ਚੰਡੀਗੜ੍ਹ, 7 ਜਨਵਰੀ : ਪੰਜਾਬ ‘ਚ ਪੀਆਰਟੀਸੀ, ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਮੁਲਾਜ਼ਮ 6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ ’ਤੇ ਹਨ। ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਹੈ। ਇਸ ਕਾਰਨ ਯਾਤਰੀਆਂ ਨੂੰ ਪ੍ਰਾਈਵੇਟ ਬੱਸਾਂ ‘ਤੇ ਨਿਰਭਰ ਰਹਿਣਾ ਪਵੇਗਾ।

ਹੜਤਾਲ ਦਾ ਅੱਜ ਦੂਜਾ ਦਿਨ

ਕੱਲ੍ਹ ਯਾਨੀ ਸੋਮਵਾਰ ਨੂੰ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਠੇਕਾ ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਇਹ ਮੁਲਾਜ਼ਮ ਪੰਜਾਬ ਦੇ ਮੋਹਾਲੀ ਵਿੱਚ ਇਕੱਠੇ ਹੋਣਗੇ ਅਤੇ ਉਥੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣਗੇ। ਇਸ ਸਬੰਧੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਕਤ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਪੱਕੇ ਕਰਨ ਦੀ ਮੰਗ

ਹੜਤਾਲੀ ਕਾਮੇ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਸਾਰੇ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਸਨ। ਇਸ ਦੇ ਬਾਵਜੂਦ ਉਨ੍ਹਾਂ ਦੀ ਮੰਗ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ।

ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫ਼ਾ, ਪਾਰਟੀ ਲੀਡਰ ਦਾ ਅਹੁਦਾ ਵੀ ਛੱਡਿਆ

0

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫ਼ਾ, ਪਾਰਟੀ ਲੀਡਰ ਦਾ ਅਹੁਦਾ ਵੀ ਛੱਡਿਆ

ਨਵੀ ਦਿੱਲੀ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਆਗੂ ਦਾ ਅਹੁਦਾ ਵੀ ਛੱਡ ਦਿੱਤਾ ਹੈ। ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਟਰੂਡੋ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਵਧੀਆ ਵਿਕਲਪ ਨਹੀਂ ਹੋ ਸਕਦੇ।

ਅਸਤੀਫਾ ਦੇਣ ਤੋਂ ਪਹਿਲਾਂ ਕੀਤਾ ਸੰਬੋਧਨ

ਜਸਟਿਨ ਟਰੂਡੋ ਨੇ ਕਿਹਾ, ਮੈਨੂੰ ਕੈਨੇਡੀਅਨ ਲੋਕਾਂ ਦੀ ਬਹੁਤ ਪਰਵਾਹ ਹੈ। ਮੈਂ ਹਮੇਸ਼ਾ ਕੈਨੇਡਾ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਾਂਗਾ। ਜੇਕਰ ਮੈਨੂੰ ਘਰ ‘ਚ ਹੀ ਲੜਾਈ ਲੜਨੀ ਹੋਵੇਗੀ ਤਾਂ ਆਉਣ ਵਾਲੀਆਂ ਚੋਣਾਂ ਵਿਚ ਮੈਂ ਸਭ ਤੋਂ ਵਧੀਆ ਵਿਕਲਪ ਨਹੀਂ ਬਣ ਪਾਵਾਂਗਾ।’ ਟਰੂਡੋ ਨੇ ਆਪਣੇ ਆਪ ਨੂੰ ਫਾਈਟਰ ਦੱਸਿਆ।

2015 ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਸਨ ਟਰੂਡੋ

ਮੀਡੀਆ ਰਿਪੋਰਟਸ ਮੁਤਾਬਕ ਟਰੂਡੋ ‘ਤੇ ਕਈ ਮਹੀਨਿਆਂ ਤੋਂ ਆਪਣੀ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਦੁਆਰਾ ਅਹੁਦਾ ਛੱਡਣ ਦਾ ਦਬਾਅ ਬਣਾਇਆ ਜਾ ਰਿਹਾ ਸੀ। ਹੁਣ ਪ੍ਰਧਾਨ ਮੰਤਰੀ ਟਰੂਡੋ ਆਪਣੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ। ਅਸਤੀਫੇ ਤੋਂ ਬਾਅਦ ਜਲਦੀ ਹੀ ਚੋਣਾਂ ਹੋ ਸਕਦੀਆਂ ਹਨ। ਉਹ ਨਵੰਬਰ 2015 ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਸਨ।

ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ || Breaking News

0

ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ

ਨਵੀ ਦਿੱਲੀ, 7 ਜਨਵਰੀ: ਰਾਜਧਾਨੀ ਦਿੱਲੀ, ਐਨਸੀਆਰ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦਾ ਕੇਂਦਰ ਨੇਪਾਲ-ਤਿੱਬਤ ਸਰਹੱਦ ਦੱਸਿਆ ਜਾ ਰਿਹਾ ਹੈ। ਭਾਰਤ ਵਿੱਚ ਦਿੱਲੀ ਐਨਸੀਆਰ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਰਿਕਟਰ ਸਕੇਲ ‘ਤੇ ਤੀਬਰਤਾ 7.1

ਦੱਸ ਦਈਏ ਕਿ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਅੱਜ (ਮੰਗਲਵਾਰ) ਸਵੇਰੇ ਕਰੀਬ 6.35 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਸੀ। ਇਸ ਭੂਚਾਲ ਦਾ ਕੇਂਦਰ ਤਿੱਬਤ ਦੇ ਸ਼ਿਜਾਂਗ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਬੰਗਾਲ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ ਅਤੇ ਕੁਝ ਹੋਰ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ

ਭੂਚਾਲ ਦਾ ਅਸਰ ਭਾਰਤ ਦੇ ਨੇਪਾਲ, ਭੂਟਾਨ, ਸਿੱਕਮ, ਉੱਤਰਾਖੰਡ ਵਿੱਚ ਵੀ ਦੇਖਣ ਨੂੰ ਮਿਲਿਆ। ਫਿਲਹਾਲ ਭਾਰਤ ‘ਚ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਨੇਪਾਲ ਅਤੇ ਚੀਨ ‘ਚ ਅਜੇ ਤੱਕ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।